Home Blog

ਫਰੀਦਾਬਾਦ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਰ ਦਿੱਤਾ ਪਤੀ ਦਾ ਕਤਲ

0
Faridabaad Murder

ਫਰੀਦਾਬਾਦ, 17 ਅਕਤੂਬਰ 2026 : ਹਰਿਆਣਾ (Haryana) ਦੇ ਸ਼ਹਿਰ ਫਰੀਦਾਬਾਦ ਵਿਖੇ ਇਕ ਪਤਨੀ ਵਲੋਂ ਆਪਣੇ ਹੀ ਪਤੀ ਦਾ ਆਪਣੇ ਪ੍ਰੇਮੀ ਨਾਲ ਮਿਲ ਕੇ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਫਰੀਦਾਬਾਦ (Faridabad) ਦੀ ਸਿ਼ਆਮ ਕਾਲੋਨੀ ਵਿਖੇ ਜੋ ਲੰਘੇ ਦਿਨੀਂ ਇਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਵਿਅਕਤੀ ਦੀ ਪਛਾਣ ਗੋਪਾਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਜਿਸ ਵੇਲੇ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਉਸ ਵੇਲੇ ਵਿਆਹੇ ਜੋੜੇ ਦੇ ਬੱਚੇ ਦੂਸਰੇ ਕਮਰੇ ਵਿਚ ਸੁੱਤੇ ਪਏ ਸਨ।

ਕੌਣ ਹਨ ਦੋਵੇਂ ਜਣੇ ਜਿਨ੍ਹਾਂ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਪ੍ਰਾਪਤ ਸੂਚਨਾ ਮੁਤਾਬਕ ਫਰੀਦਾਬਾਦ ਵਿਖੇ ਜੋ ਪਤਨੀ ਵਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕੀਤਾ ਗਿਆ ਹੈ ਵਾਲੇ ਮਾਮਲੇ ਵਿਚ ਮਹਿਲਾ ਦੀ ਪਛਾਣ ਕਾਜਲ ਅਤੇ ਪੁਰਸ਼ ਦੀ ਪਛਾਣ ਯੋਗਿੰਦਰ ਦੇ ਤੌਰ ਤੇ ਹੋਈ ਹੈ। ਦੱਸਣਯੋਗ ਹੈ ਕਿ ਪੁਲਸ ਵਲੋਂ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਅਗਲੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਬੀ. ਕੇ. ਹਸਪਤਾਲ ਭੇਜ ਦਿੱਤਾ ਹੈ ਅਤੇ ਉਪਰੋਕਤ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ

0
POCSO Act

ਮੰਗਲੁਰੂ, 17 ਅਕਤੂਬਰ 2026 : ਭਾਰਤ ਦੇੇਸ਼ ਦੇ ਸੂਬੇ ਕਰਨਾਟਕ (Karnataka) ਦੇ ਮੰਗਲੁਰੂ ਵਿਖੇ ਪਾਦਰੀ ਵਿਰੁੱਧ ਨਾਬਾਲਗ ਲੜਕਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਤਹਿਤ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ ।

ਕੌਣ ਹੈ ਇਹ ਪਾਦਰੀ

ਮਿਲੀ ਜਾਣਕਾਰੀ ਅਨੁਸਾਰ ਕਰਨਾਟਕ ਦੇ ਮੰਗਲੁਰੂ `’ਚ ਚਰਚ ਦੇ ਜਿਸ ਇਕ ਪਾਦਰੀ ਖਿਲਾਫ ਨਾਬਾਲਗ ਲੜਕਿਆਂ ਦੇ ਜਿਨਸੀ ਸ਼ੋਸ਼ਣ (Sexual abuse) ਦੇ ਦੋਸ਼ਾਂ ‘ਚ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਵਿਚ ਮੁਲਜ਼ਮ ਦੀ ਪਛਾਣ ਫਾਦਰ ਸਿਪ੍ਰਿਯਨ ਪਿੰਟੋ (Father Cyprian Pinto) ਵਜੋਂ ਹੋਈ ਹੈ, ਜੋ ਮੰਗਲੁਰੂ ਦੇ ਵੈਲੇਂਸੀਆ ਸਥਿਤ ਸੇਂਟ ਵਿੰਸੈਂਟ ਫੇਰਰ ਚਰਚ ਨਾਲ ਜੁੜੇ ਹੋਏ ਹਨ ।

ਪਾਦਰਸੀ ‘ਤੇ ਲੱਗਿਆ ਸੀ ਨਾਬਾਲਗ ਲੜਕਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼

ਪ੍ਰਾਪਤ ਸੂਚਨਾ ਮੁਤਾਬਕ ਇਹ ਮਾਮਲਾ ਚਰਚ ‘ਚ ਨਿਯਮਿਤ ਤੌਰ ‘ਤੇ ਆਉਣ ਵਾਲੇ ਨਾਬਾਲਗ ਲੜਕਿਆਂ (Underage boys) ਨਾਲ ਹੋਏ ਜਿਨਸੀ ਦੁਰਵਿਵਹਾਰ ਦੀ ਸਿ਼ਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ । ਸਿ਼ਕਾਇਤ ਅਨੁਸਾਰ ਪਾਦਰੀ ਨੇ ਕਥਿਤ ਤੌਰ `ਤੇ ਇਕ ਲੜਕੇ ਨੂੰ ਚਰਚ ਕੰਪਲੈਕਸ ਦੇ ਕਮਰਿਆਂ ਵਿਚ ਲਿਜਾ ਕੇ ਕਈ ਵਾਰ ਉਸ ਨਾਲ ਅਣਉਚਿਤ ਸਰੀਰਕ ਹਰਕਤਾਂ ਕੀਤੀਆਂ । ਪੀੜਤ ਲੜਕੇ ਨੇ ਆਪਣੇ ਦੋਸਤਾਂ ਨੂੰ ਇਸ ਬਾਰੇ ਦੱਸਿਆ, ਜਿਸ ਤੋਂ ਬਾਅਦ ਹੋਰ ਲੜਕਿਆਂ ਨੇ ਵੀ ਇਸੇ ਤਰ੍ਹਾਂ ਦੇ ਅਨੁਭਵਾਂ ਦਾ ਖੁਲਾਸਾ ਕੀਤਾ। ਇਹ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਪੀੜਤ ਲੜਕੇ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਦੱਸਿਆ ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਦਾ ਸਾਢੂ ਲਿਆ ਹਿਰਾਸਤ ਵਿਚ

0
Enforcement Directorate

ਨਵੀਂ ਦਿੱਲੀ, 17 ਅਕਤੂਬਰ 2026 : ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਸਾਢੂ ਨੂੰ ਦਿੱਲੀ ਵਿਖੇ ਹਵਾਈ ਅੱਡੇ ਤੋਂ ਹਿਰਾਸਤ (Detention) ਵਿਚ ਲਿਆ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ‘ਚ ਜੋ ਈ. ਡੀ. (E. D.) ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਾਢੂ ਤੇ ਪੰਜਾਬੀ ਫਿ਼ਲਮ ਇੰਡਸਟਰੀ ਨਾਲ ਜੁੜੇ ਵਿਅਕਤੀ ਨੂੰ ਅੱਜ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਗਿਆ ਹੈ ਦੀ ਪਛਾਣ ਅਮਰਦੀਪ ਸਿੰਘ ਗਰੇਵਾਲ (Amardeep Singh Grewal) ਦੇ ਤੌਰ ‘ਤੇ ਹੋਈ ਹੈ ।

ਈ. ਡੀ. ਵਲੋਂ ਗਰੇਵਾਲ ਨੂੰ ਲਿਜਾਇਆ ਗਿਆ ਦਫ਼ਤਰ

ਪ੍ਰਾਪਤ ਸੂਚਨਾ ਮੁਤਾਬਕ ਅਮਨਦੀਪ ਗਰੇਵਾਲ ਜਿਸ ਵਿਰੁੱਧ ਲੁਕ-ਆਉਟ ਨੋਟਿਸ ਜਾਰੀ ਹੋਇਆ ਸੀ ਨੂੰ ਪੁੱਛਗਿੱਛ ਲਈ ਈ. ਡੀ. ਦਫ਼ਤਰ ਲਿਜਾਇਆ ਗਿਆ ਹੈ । ਦੱਸਣਯੋਗ ਹੈ ਕਿ ਗਰੇਵਾਲ ਨੂੰ ਈ. ਡੀ. ਵਲੋਂ ਪੁੱਛਗਿੱਛ ਲਈ 7 ਅਕਤੂਬਰ ਅਤੇ ਫਿਰ 9 ਅਕਤੂਬਰ ਨੂੰ ਦਿੱਲੀ ਸਥਿਤ ਹੈਡ ਕੁਆਰਟਰ ਵਿਚ ਪੇਸ਼ ਹੋਣ ਲਈ ਸੰਮੰਨ ਭੇਜੇ ਗਏ ਸਨ ਪਰ ਉਹ ਦੋਹਾਂ ਤਰੀਕਾਂ ਤੇ ਪੁੱਂਛਗਿੱਛ ਵਿਚ ਸ਼ਾਮਲ ਨਹੀਂ ਹੋਏ। ਜਿਸ ਤੋਂ ਬਾਅਦ ਹੀ ਅੱਜ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ।

ਕਿਸ ਮਾਮਲੇ ਵਿਚ ਲਿਆ ਗਿਆ ਹੈ ਹਿਰਾਸਤ ਵਿਚ

ਭਰੋਸੇਯੋਗ ਸੂਤਰਾਂ ਮੁਤਾਬਕ ਗਰੇਵਾਲ ਨੂੰ ਮੋਹਾਲੀ ਵਿਚ ਦਰਜ ਇਕ ਜਬਰ-ਜਨਾਹ ਦੇ ਕੇਸ ਨੂੰ ਕਥਿਤ ਤੌਰ ਤੇ ਖਤਮ ਕਰਵਾਉਣ ਅਤੇ ਇਸ ਲਈ ਪੰਜ ਕਰੋੜ ਰੁਪਏ ਦੀ ਮੰਗ ਕੀਤੇ ਜਾਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ । ਜਿਕਰਯੋਗ ਹੈ ਕਿ ਮਾਮਲੇ ਦੀ ਸ਼ੁਰੂਆਤ ਗੁਰਵਿੰਦਰ ਸਿੰਘ ਉਰਫ਼ ਗੁਰੀ ਚਾਹਲ ਖਿ਼ਲਾਫ਼ ਦਰਜ ਕੇਸ ਤੋਂ ਹੋਈ ਸੀ ।

ਕੀ ਸੀ ਪੂਰਾ ਮਾਮਲਾ

ਜਾਣਕਾਰੀ ਮੁਤਾਬਕ 26 ਸਾਲਾ ਇਕ ਔਰਤ ਦੀ ਸਿ਼ਕਾਇਤ ‘ਤੇ ਮੋਹਾਲੀ ਦੇ ਸੋਹਾਣਾ ਥਾਣੇ ‘ਚ 1 ਮਈ ਨੂੰ ਜਬਰ-ਜਨਾਹ, ਬਲੈਕਮੇਲਿੰਗ ਤੇ ਧਮਕੀਆਂ ਦੇਣ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ । ਔਰਤ ਨੇ ਦੋਸ਼ ਲਗਾਇਆ ਸੀ ਕਿ ਉਸ ਨਾਲ ਜ਼ਬਰਦਸਤੀ ਸਬੰਧ ਬਣਾਏ ਗਏ, ਉਸ ਨੂੰ ਬਲੈਕਮੇਲ ਕੀਤਾ ਗਿਆ ਤੇ ਧਮਕੀਆਂ ਦਿੱਤੀਆਂ ਗਈਆਂ । ਇਸ ਤੋਂ ਬਾਅਦ ਇਹ ਦੋਸ਼ ਸਾਹਮਣੇ ਆਏ ਕਿ ਕੇਸ ਰੱਦ ਕਰਵਾਉਣ ਤੇ ਮਾਮਲੇ ਨੂੰ ਦਬਾਉਣ ਲਈ ਪੰਜ ਕਰੋੜ ਰੁਪਏ ਮੰਗੇ ਗਏ ਸਨ । ਇਸ ਕਥਿਤ ਮੰਗ ਦੇ ਸਬੰਧ `ਚ ਹੀ ਅਮਰਦੀਪ ਸਿੰਘ ਗਰੇਵਾਲ ਦਾ ਨਾਮ ਸਾਹਮਣੇ ਆਇਆ ਪਰ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ ।

ਬੱਚਿਆਂ ਦੇ ਇੰਟਰਨੈਟ ਵਰਤੋਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਅਹਿਮ ਫ਼ੈਸਲਾ

0
Supreme Court

ਨਵੀਂ ਦਿੱਲੀ, 17 ਅਕਤੂਬਰ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court ) ਵਲੋਂ ਬੱਚਿਆਂ ਦੇ ਇੰਟਰਨੈਟ ਵਰਤੋਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ ।

ਕੀ ਫ਼ੈਸਲਾ ਲਿਆ ਗਿਆ ਹੈ ਸੁਪਰੀਮ ਕੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੇ ਇੰਟਰਨੈਟ ਵਰਤੋਂ (Children’s Internet use) ਨੂੰ ਲੈ ਕੇ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ‘ਤੇ ਫ਼ੈਸਲਾ ਲੈਂਦਿਆਂ ਅੱਜ ਸੁਪਰੀਮ ਕੋਰਟ ਦੇ ਜਸਟਿਸ ਦੇ ਇਕ ਬੈਂਚ ਨੇ ਆਖਿਆ ਹੈ ਕਿ ਇੰਟਰਨੈੱਟ ਦੀ ਵਰਤੋਂ ਕਰਨਾ ਹਰ ਵਿਅਕਤੀ, ਇੱਥੋਂ ਤੱਕ ਕਿ ਹਰ ਉਮਰ ਦੇ ਬੱਚੇ ਦਾ ਮੌਲਿਕ ਅਧਿਕਾਰ ਹੈ । ਬੱਚਿਆਂ ਨੂੰ ਇੰਟਰਨੈੱਟ ਤੋਂ ਪੂਰੀ ਤਰ੍ਹਾਂ ਦੂਰ ਰੱਖਣਾ ਗਲਤ ਹੋਵੇਗਾ ।

ਕੀ ਆਖਿਆ ਗਿਆ ਹੈ ਕੋਰਟ ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਸਪਰੀਮ ਕੋਰਟ ਵਲੋਂ ਕਿਹਾ ਗਿਆ ਹੈ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਆਜ਼ਾਦੀ, ਦੋਵੇਂ ਜ਼ਰੂਰੀ ਹਨ। ਅਦਾਲਤ ਨੇ ਕਿਹਾ ਇੰਟਰਨੈੱਟ `ਤੇ ਗਲਤ ਸਮੱਗਰੀ ਹੋਣ ਕਾਰਨ ਇਸ ਨੂੰ ਬੱਚਿਆਂ ਲਈ ਬੈਨ ਕਰਨਾ ਸਹੀ ਨਹੀਂ ਹੈ । ਅਜਿਹੀਆਂ ਪਾਬੰਦੀਆਂ ਨਾਲ ਬੱਚੇ ਘੱਟ ਸੁਰੱਖਿਅਤ ਵੈੱਬਸਾਈਟਾਂ ਅਤੇ ਪਲੇਟਫਾਰਮਾਂ `ਤੇ ਜਾ ਸਕਦੇ ਹਨ। ਆਨ-ਲਾਈਨ ਧਮਕੀ ਜਾਂ ਸ਼ੋਸ਼ਣ ਦਾ ਸਾਹਮਣਾ ਕਰਨ ਵਾਲੇ ਬੱਚੇ ਸਿ਼ਕਾਇਤ ਕਰਨ ਤੋਂ ਵੀ ਡਰ ਸਕਦੇ ਹਨ ।

ਕੋਰਟ ਨੇ ਕੇਂਦਰ ਨੂੰ ਦਿੱਤੇ ਸਮੱਗਰੀ ਦਾ ਨੈਸ਼ਨਲ ਡਾਟਾਬੇੇਸ ਬਣਾਉਣ ਦੇ ਨਿਰਦੇਸ਼

ਕੋਰਟ ਨੇ ਬੱਚਿਆਂ ਦੇ ਜਿਨਸੀ ਸ਼ੋਸ਼ਣ (Child sexual abuse) ਅਤੇ ਦੁਰਵਿਹਾਰ ਨਾਲ ਜੁੜੀ ਆਨ-ਲਾਈਨ ਸਮੱਗਰੀ ਦੀ ਪਛਾਣ ਕਰਨ ਅਤੇ ਉਸ ਨੂੰ ਹਟਾਉਣ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਨਾਲ ਜੁੜੇ ਮਾਮਲੇ ਵਿੱਚ ਇਹ ਟਿੱਪਣੀਆਂ ਕੀਤੀਆਂ । ਕੋਰਟ ਨੇ ਕਿਹਾ ਕਿ ਇੱਕ ਪਲੇਟਫਾਰਮ ਤੋਂ ਅਜਿਹੀ ਸਮੱਗਰੀ ਹਟਾਏ ਜਾਣ ਤੋਂ ਬਾਅਦ ਵੀ ਉਹ ਦੂਜੇ ਪਲੇਟਫਾਰਮ ‘ਤੇ ਮੌਜੂਦ ਹੋ ਸਕਦੀ ਹੈ ।

ਇਸ ਨਾਲ ਨਜਿੱਠਣ ਲਈ ਕੋਰਟ ਨੇ ਕੇਂਦਰ ਨੂੰ ਅਜਿਹੀ ਸਮੱਗਰੀ ਦਾ ਨੈਸ਼ਨਲ ਡਾਟਾਬੇਸ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਸਮੱਗਰੀ ਹਟਾਉਣ ਦੇ ਦੋ ਘੰਟੇ ਦੇ ਅੰਦਰ ਪੁਲਿਸ ਜਾਂ ਸਾਈਬਰ ਕ੍ਰਾਈਮ ਪੋਰਟਲ ਨੂੰ ਰਿਪੋਰਟ ਦੇਣੀ ਪਵੇਗੀ ।

 

ਸਹਾਰਨਪੁਰ ਵਿਖੇ ਇਕ ਵਿਅਕਤੀ ਦਾ ਕਰ ਦਿੱਤਾ ਗਿਆ ਚਾਕੂ ਮਾਰ ਕੇ ਕਤਲ

0
Saharanpur Murder

ਸਹਾਰਨਪੁਰ, 17 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਸਹਾਰਨਪੁਰ ਵਿਖੇ ਇਕ ਵਿਅਕਤੀ ਦਾ ਅੱਜ ਸਵੇਰੇ ਹੀ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਦੇਵਬੰਦ ਥਾਣਾ ਖੇਤਰ ਅਧੀਨ ਆਉਂਦੀ ਵਾਲਮੀਕਿ ਬਸਤੀ ਵਿਖੇ ਜੋ ਅੱਜ ਸਵੇਰ ਇਕ ਵਿਅਕਤੀ ਦਾ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ 36 ਸਾਲਾ ਸੁਨੀਲ ਦੇ ਤੌਰ ‘ਤੇ ਹੋਈ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕੀਤੀ ਕਾਰਵਾਈ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਜ਼ਖਮੀ ਸੁਮਿਤ ਨੂੰ ਤੁਰੰਤ ਦੇਵਬੰਦ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ । ਮੁਲਜ਼ਮ ਰਾਹੁਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

ਕੀ ਦੱਸਿਆ ਸੁਮਿਤ ਦਾ ਕਤਲ ਕਰਨ ਵਾਲੇ ਵਿਅਕਤੀ ਨੇ

ਪੁਲਸ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਵਲੋਂ ਸੁਮਿਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਵਾਲੇ ਮੁਲਜ਼ਮ ਰਾਹੁਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸੁਮਿਤ ਅਕਸਰ ਉਸ ਦੀ ਪਤਨੀ ਨੂੰ ਨਹਾਉਂਦੇ ਹੋਏ ਦੇਖਦਾ ਸੀ । ਮੁਲਜ਼ਮ ਨੇ ਇਹ ਵੀ ਦੋਸ਼ ਲਗਾਇਆ ਕਿ ਸੁਮਿਤ ਉਸ ਦੀ ਪਤਨੀ `ਤੇ ਅਸ਼ਲੀਲ ਟਿੱਪਣੀਆਂ ਵੀ ਕਰਦਾ ਸੀ, ਜਿਸ ਕਾਰਨ ਉਹ ਬਹੁਤ ਨਾਰਾਜ਼ ਸੀ। ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਇਸ ਵਿਵਾਦ ਨੂੰ ਹੀ ਕਤਲ ਦਾ ਕਾਰਨ ਮੰਨ ਰਹੀ ਹੈ ।

 

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

0
Vigilance Bureau

ਚੰਡੀਗੜ੍ਹ, 17 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪਟਵਾਰੀ

ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਜਿਲਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਨੂੰ 30 ਹਜਾਰ ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਮਨੀਸ਼ ਕੁਮਾਰ ਦੇ ਤੌਰ ਤੇ ਹੋਈ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ।

ਪਟਵਾਰੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਸ਼ੁਰੂ

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ (Patwari) ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

0
School Sports

ਗੁਰਦਾਸਪੁਰ 17 ਅਕਤੂਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ (Kheda vatan punjab diya) ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਗਈ ਸਕੂਲ ਪ੍ਰਿੰਸੀਪਲ ਵਲੋਂ

ਮਿਲੀ ਜਾਣਕਾਰੀ ਅਨੁਸਾਰ ਸੇਂਟ ਕਬੀਰ ਸਕੂਲ (Saint Kabir School) ਸੁਲਤਾਨਪੁੁਰ ਦੇ ਜਿਨ੍ਹਾਂ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜਿਲਾ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਐਸ. ਬੀ. ਨਾਯਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਹੋਏ ਚਾਰ ਰੋਜਾ ਮੁਕਾਬਲਿਆਂ (Four days of competition) ਦੌਰਾਨ ਅੰਡਰ-14 ਦੇ ਖਿਡਾਰੀ ਹਰਗੁਣਦੀਪ ਸਿੰਘ ਪਸਨਾਵਾਲ ਨੇ ਫੋਇਲ- ਇਵੈਂਟ ਫੈਂਸਿੰਗ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਖਾਸ ਮੁਕਾਮ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਸਬਰੇ- ਫੈਂਸਿੰਗ ਅੰਡਰ- 14 ਦੇ ਖਿਡਾਰੀ ਗੁਰਪ੍ਰਤਾਪ ਸਿੰਘ,ਵਾਸੀ ਕਾਹਨੂੰਵਾਨ ਨੇ ਵੀ ਜਿ਼ਲਾ ਪੱਧਰੀ ਖੇਡ ਮੁਕਾਬਲਿਆਂ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਿਤ ਕੀਤਾ ਹੈ ।

ਸਕੂਲ ਪਹੁੰਚਣ ‘ਤੇ ਕੀਤਾ ਗਿਆ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਪ੍ਰਾਪਤ ਸੂਚਨਾ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਗਿਆ ਸੀ ਦੇ ਸਕੂਲ ਪਹੁੰਚਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਫੈਂਸਿੰਗ ਕੋਚ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸ਼ਲਾਂਘਾ ਕੀਤੀ ਗਈ । ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਸੱਚੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ । ਇਸ ਮੌਕੇ ਡੀ. ਪੀ. ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ,ਮੈਡਮ ਨੇਹਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

ਮਹਾਰਾਸ਼ਟਰ ਸਾਈਬਲ ਸੈਲ ਅੱਗੇ ਪੇਸ਼ ਹੋਏ ਯੋ-ਯੋ ਹਨੀ ਸਿੰਘ

0
Honey Singh

ਮੁੰਬਈ, 17 ਅਕਤੂਬਰ 2026 : ਪੰਜਾਬ ਦੇ ਪ੍ਰਸਿੱਧ ਰੈਪਰ ਯੋ-ਯੋ ਹਨੀ ਸਿੰਘ (Rapper Yo-Yo Honey Singh) ਬੀਤੇ ਦਿਨੀਂ ਮੁੰਬਈ ਵਿਖੇ ਮਹਾਰਾਸ਼ਟਰ ਸਾਈਬਰ ਸੈਲ (Maharashtra Cyber ​​Cell) ਦੇ ਸਾਹਮਣੇ ਪੇਸ਼ ਹੋਏ ਹਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਘੰਟੇ ਪੁੱਛਗਿੱਛ ਕੀਤੀ ਗਈ ਹਨੀ ਸਿੰਘ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਾਈਬਰ ਸੈਲ ਵਲੋਂ ਹਨੀ ਸਿੰਘ ਨੂੰ ਭੇਜੇ ਗਏ ਸੰਮੰਨਾਂ ਤੋਂ ਬਾਅਦ ਚੌਥੇ ਸੰਮੰਨ ਤੇ ਪੇਸ਼ ਹੋਏ ਰੈਪਰ ਯੋ-ਯੋ ਹਨੀ ਸਿੰਘ ਤੋਂ ਸਾਈਬਰ ਸੈਲ ਵਲੋਂ ਦਦੋ ਘੰਟਿਆਂ ਤੱਕ ਲਗਾਤਾਰ ਪੁੱਛਗਿੱਛ (Inquiry) ਕੀਤੀ ਗਈ । ਇਸ ਮੌਕੇ ਸਾਈਬਰ ਸੈਲ ਦੇ ਅਧਿਕਾਰੀਆਂ ਕੋਲੋਂ ਜਿਸ ਮਾਮਲੇ ਸਬੰਧੀ ਬੁਲਾਇਆ ਗਿਆ ਸੀ ਬਾਰੇ ਸਵਾਲ ਜਵਾਬ ਕੀਤੇ ਗਏ, ਜਿਸ ਤੋਂ ਬਾਅਦ ਹਨੀ-ਹਨੀ ਸਿੰਘ ਦਫ਼ਤਰ ਤੋਂ ਵਾਪਸ ਰਵਾਨਾ ਹੋ ਗਏ ।

ਕਿਸ ਮਾਮਲੇ ਵਿਚ ਬੁਲਾਇਆ ਗਿਆ ਸੀ ਹਨੀ ਸਿੰਘ ਨੂੰ

ਪ੍ਰਾਪਤ ਸੂਚਨਾ ਮੁਤਾਬਕ ਰੈਪਰ ਹਨੀ ਸਿੰਘ ਵਲੋਂ ਇਕ ਸੰਗੀਤ ਸਮਾਗਮ ਦੌਰਾਨ ਕੀਤੀਆਂ ਗਈਆਂ ਵਿਵਾਦਪੂਰਨ ਟਿੱਪਣੀਆਂ ਸਬੰਧੀ ਬੁਲਾਇਆ ਗਿਆ ਸੀ । ਜਿਸਦੇ ਚਲਦਿਆਂ ਹਨੀ ਸਿੰਘ ਵਲੋਂ ਸਾਈਬਰ ਸੈਲ ਅਧਿਕਾਰੀਆਂ ਨੂੰ ਆਪਣੇ ਬਿਆਨ ਦਰਜ ਕਰਵਾਏ ਗਏ । ਦੱਸਣਯੋਗ ਹੈ ਕਿ ਹਨੀ ਸਿੰਘ ਵਲੋਂ ਉਕਤ ਮਾਮਲੇ ਵਿਚ ਪੇਸ਼ ਹੋਣ ਤੋਂ ਪਹਿਲਾਂ 16 ਅਕਤੂਬਰ ਦੀ ਥਾਂ ਪੇਸ਼ ਹੋਣ ਦੀ ਮਿਤੀ 22 ਅਕਤੂਬਰ ਕਰਨ ਦੀ ਮੰਗ ਵੀ ਕੀਤੀ ਗਈ ਸੀ ਪਰ ਮਹਾਰਾਸ਼ਟਰ ਸਾਈਬਲ ਸੈਲ ਵਲੋਂ ਇਸ ਮੰਗ ਨੂੰ ਠੁਕਰਾ ਦਿੱਤਾ ਗਿਆ ਸੀ ।

ਅਦਾਲਤ ਨੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਪ੍ਰੇਮੀ ਨੂੰ ਸੁਣਾਈ ਮੌਤ ਦੀ ਸਜ਼ਾ

0
Chandigarh Court

ਮੇਰਠ, 17 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮੇੇਰਠ ਦੀ ਅਦਾਲਤ ਵਲੋਂ ਪਤੀ ਦਾ ਕਤਲ ਕਰਨ ਵਾਲੀ ਪਤਨੀ ਅਤੇ ਪ੍ਰੇਮੀ ਨੂੰ ਮੌਤ ਦੀ ਸਜ਼ਾ (Death penalty) ਸੁਣਾਏ ਜਾਣ ਦਾ ਸਮਾਚਾਰ ਹੈ ।

ਕੌਣ ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਪਤੀ ਦਾ ਕਤਲ ਕਰਕੇ ਮੰਜੇ ‘ਤੇ ਸੱਪ ਛੱਡਣ ਵਾਲੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਜੋ ਮੇਰਠ ਵਿਖੇ ਅਦਾਲਤ (Court) ਵਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ ਦੀ ਪਛਾਣ ਰਵਿਤਾ ਅਤੇ ਅਮਰਦੀਪ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਦੋਹਾਂ ਨੂੰ ਅਦਾਲਤ ਵਲੋਂ ਸਜ਼ਾ ਤੋਂ ਇਲਾਵਾ 25-25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਗਈ ਹੈ ।

ਕੀ ਹਵਾਲਾ ਦਿੱਤਾ ਗਿਆ ਅਦਾਲਤ ਵਲੋਂ ਫ਼ੈਸਲੇ ਵਿਚ

ਪ੍ਰਾਪਤ ਸੂਚਨਾ ਮੁਤਾਬਕ ਅਦਾਲਤ ਵਲੋਂ ਦਿੱਤੇ ਗਏ ਫ਼ੈਸਲੇ ਵਿਚ ਸੱਤਿਆਵਾਨ-ਸਵਿੱਤਰੀ ਦੇ ਵਿਆਹੁਤਾ ਰਿਸ਼ਤੇ ਦਾ ਹਵਾਲਾ ਦਿੰਦਿਆਂ ਕਿਹਾ, “ਸਵਿੱਤਰੀ ਆਪਣੇ ਪਤੀ ਦੇ ਪ੍ਰਾਣ ਯਮਰਾਜ ਤੋਂ ਵਾਪਸ ਲੈ ਆਈ ਸੀ, ਜਦਕਿ ਪਤਨੀ ਰਵਿਤਾ ਨੇ ਵਿਆਹੁਤਾ ਰਿਸ਼ਤੇ ਦੇ ਭਰੋਸੇ ਦਾ ਕਤਲ ਕੀਤਾ। ਇਸ ਲਈ ਉਸ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ । ਜਿਕਰਯੋਗ ਹੈ ਕਿ ਲੰਘੇ ਦਿਨਾਂ ਮੇਰਠ ਵਿਖੇ ਵਾਪਰੇ ਨੀਲੇ ਡਰੰਮ ਕਤਲ ਕਾਂਡ ਦੇ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ ।

ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਨੇ ਕੀਤੀ ਪਰਵਿੰਦਰ ਝੋਟੇ ਦੇ ਪਿਤਾ ਨਾਲ ਮੁਲਾਕਾਤ

0
Harjinder Dhaami

ਅੰਮ੍ਰਿਤਸਰ, 17 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਨਾਲ ਐਸ. ਜੀ. ਪੀ. ਸੀ. ਪ੍ਰਧਾਨ (S. G. P. C. President) ਹਰਜਿੰਦਰ ਧਾਮੀ ਨਾਲ ਮੁਲਾਕਾਤ ਕੀਤੀ ਹੈ ।

ਕੀ ਆਖਿਆ ਐਡਵੋਕੇੇਟ ਧਾਮੀ ਨੇ

ਮਿਲੀ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਆਖਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ ।

ਕੌਣ ਕੌਣ ਮੌਜੂਦ ਸਨ ਹਰਜਿੰਦਰ ਧਾਮੀ ਨਾਲ

ਪ੍ਰਾਪਤ ਸੂਚਨਾ ਮੁਤਾਬਕ ਪਰਵਿੰਦਰ ਸਿੰਘ ਝੋਟੇ (Parvinder Singh Jhote) ਦੇ ਪਿਤਾ ਨਾਲ ਮੁਲਾਕਾਤ ਕਰਨ ਪਹੁੰਚੇ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ ਮੌਜੂਦ ਸਨ ।

ਕੀ ਭਰੋਸਾ ਦੁਆਇਆ ਗਿਆ ਐਸ. ਜੀ. ਪੀ. ਸੀ. ਪ੍ਰਧਾਨ ਵਲੋਂ

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ ।