ਜਲੰਧਰ, 7 ਮਈ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਇਕ ਪ੍ਰਾਈਵੇਟ ਸਕੂਲ ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਏ (bomb threat) ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਹੜਾ ਸਕੂਲ ਹੈ ਇਹ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਏ. ਪੀ. ਜੇ. ਸਕੂਲ (A. P. J. School) ਮੈਨੇਜਮੈਂਟ ਨੂੰ ਇਕ ਈਮੇਲ ਰਾਹੀਂ ਮੈਸੇਜ ਭੇਜ ਕੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੇ ਚਲਦਿਆਂ ਸਕੂਲ ਮੈਨੇਜਮੈਂਟ ਨੇ ਫੌਰੀ ਕਾਰਵਾਈ ਕਰਦਿਆਂ ਪੰਜਾਬ ਪੁਲਸ (Punjab Police) ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ । ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਨੂੰ ਖਾਲੀ ਕਰਵਾ ਕੇ ਵਿਦਿਆਰਥੀਆਂ ਨੂੰ ਘਰਾਂ ਭੇਜ ਦਿੱਤਾ ਗਿਆ ਤੇ ਫਿਰ ਸਕੂਲ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਦੋ ਮਹੀਨਿਆਂ ਵਿਚ ਸਕੂਲ ਨੂੰ ਮਿਲੀ ਹੈ ਕਿੰਨਵੀਂ ਵਾਰ ਧਮਕੀ
ਜਾਣਕਾਰੀ ਮੁਤਾਬਕ ਜਲੰਧਰ ਦੇ ਜਿਸ ਏ. ਪੀ. ਜੀ. ਸਕੂਲ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਦੋ ਮਹੀਨਿਆਂ ਦੌਰਾਨ ਤੀਸਰੀ ਵਾਰ ਆਈ ਦੱਸੀ ਜਾ ਰਹੀ ਹੈ । ਦੱਸਣਯੋਗ ਹੈ ਕਿ ਸ਼ੁਕਰਾਨਾ ਯਾਤਰਾ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਜਲੰਧਰ ਵਿਚ ਹੀ ਹਨ ਤੇ ਉਨ੍ਹਾਂ ਦੇ ਉੇਥੇ ਮੌਜੂਦ ਹੋਣ ਦੇ ਚਲਦਿਆਂ ਸੁਰੱਖਿਆ ਇੰਤਜਾਮ ਵੀ ਪੂਰੀ ਤਰ੍ਹਾਂ ਸਖ਼ਤ ਹਨ ।









