ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ

0
35
Tarun Chugh

ਚੰਡੀਗੜ੍ਹ, 7 ਮਈ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਮਾਨ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ (Defamation notice) ਭੇਜਿਆ ਗਿਆ ਹੈ ।

ਕਿਸ ਕਾਰਨ ਭੇਜਿਆ ਗਿਆ ਹੈ ਇਹ ਨੋਟਿਸ

ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਮਾਨਹਾਨੀ ਦਾ ਨੋਟਿਸ ਭੇੇਜਿਆ ਹੈ ਉਹ ਮੁੱਖ ਮੰਤਰੀ ਪੰਜਾਬ ਵਲੋਂ ਭਾਜਪਾ ‘ਤੇ ਲਗਾਏ ਗਏ ਵਿਵਾਦਤ ਇਲਜ਼ਾਮ ਹਨ, ਜਿਸ ਦਾ ਉਨ੍ਹਾਂ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ ਭੇਜ ਦਿੱਤਾ ਹੈ । ਇਥੇ ਹੀ ਬਸ ਨਹੀਂ ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ‘ਤੇ ਮੁਆਫੀ ਮੰਗਣ ਲਈ ਕਿਹਾ ਹੈ ।

ਕੀ ਆਖਿਆ ਹੈ ਤਰੁਣ ਚੁੱਘ ਨੇ

ਤਰੁਣ ਚੁੱਘ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ (Bhagwant Singh Mann) ਨੇ ਬਿਨਾਂ ਕਿਸੇ ਸਬੂਤ ਦੇ ਭਾਜਪਾ ਵਰਗੀ ਲੋਕਤੰਤਰੀ ਪਾਰਟੀ `ਤੇ ਅੱਤਵਾਦੀ ਘਟਨਾਵਾਂ ਦੇ ਇਲਜ਼ਾਮ ਲਗਾ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਖੋਰਾ ਲਗਾਇਆ ਹੈ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਝੂਠ ਨਹੀਂ ਸਗੋਂ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਦੀ ਬੇਅਦਬੀ ਹੈ ।

LEAVE A REPLY

Please enter your comment!
Please enter your name here