ਕਰਨਾਲ : ਕਰਨਾਲ ’ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਬਾਰਡਰ ਵਾਂਗ ਕਰਨਾਲ ’ਚ ਵੀ ਕਿਸਾਨਾਂ ਦਾ ਆਉਣਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ਕਰਨਾਲ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਨੂੰ ਖਾਰਜ ਕਰ ਦਿੱਤਾ। ਕੱਲ੍ਹ ਕਰੀਬ 3 ਘੰਟੇ ਚੱਲੀ ਗੱਲਬਾਤ ਦੌਰਾਨ ਪ੍ਰਸ਼ਾਸਨ ਨੇ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਮੰਸ਼ਾ ਪਹਿਲਾਂ ਤੋਂ ਹੀ ਸਪੱਸ਼ਟ ਸੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਤੱਕ ਦੋ ਦੌਰ ਦੀ ਗੱਲਬਾਤ ’ਚ ਵੀ ਸਹਿਮਤੀ ਨਹੀਂ ਬਣੀ। ਕਰਨਾਲ ’ਚ ਹੁਣ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ। ਜਦੋਂ ਤੱਕ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਇੱਥੋਂ ਨਹੀਂ ਹਿਲਾਂਗੇ। ਇਕ ਪੱਕਾ ਮੋਰਚਾ ਇੱਥੇ ਲਾਵਾਂਗੇ। ਯੂ. ਪੀ. ਅਤੇ ਪੰਜਾਬ ਤੋਂ ਕਿਸਾਨ ਇੱਥੇ ਆਉਂਦੇ ਰਹਿਣਗੇ।