ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ

0
37
Dead

ਫ਼ਰੀਦਕੋਟ, 9 ਮਈ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਦੇ ਪਿੰਡ ਕਿਲ੍ਹਾ ਨੌ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ਦੇ ਜਿਸ ਨੌਜਵਾਨ ਦੀ ਕੈਨੇਡਾ (Canada) ਵਿੱਚ ਦਿਲ ਦਾ ਦੌਰਾ ਪੈਣ ਮੌਤ ਹੋ ਗਈ ਹੈ ਦੀ ਪਹਿਚਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ । ਮ੍ਰਿਤਕ ਨੌਜਵਾਨ ਕਰੀਬ ਤਿੰਨ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਉਰਫ ਰਾਜੂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਕੰਮ ਕਰਦਾ ਸੀ । ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ । ਨੌਜਵਾਨ ਦੀ ਅਚਾਨਕ ਮੌਤ (Death) ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ । ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।

LEAVE A REPLY

Please enter your comment!
Please enter your name here