ਚੰਡੀਗੜ੍ਹ, 9 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ (Meteorological Department) ਦੇ ਦੱਸਣ ਅਨੁਸਾਰ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਬਣਦੇ ਜਾ ਰਹੇ ਹਨ ।
ਕਦੋਂ ਤੋਂ ਬਦਲੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਪੰਜਾਬ ਅੰਦਰ ਮੌਸਮ 11 ਮਈ ਤੋਂ ਫਿਰ ਬਦਲ ਜਾਵੇਗਾ । ਜਿਸ ਤਹਿਤ 10 ਮਈ ਤੋਂ ਪੰਜਾਬ ਵਿੱਚ ਇੱਕ ਪੱਛਮੀ ਗੜਬੜੀ (Western disturbance) ਸਰਗਰਮ ਹੋ ਜਾਵੇਗੀ, ਜਿਸ ਕਾਰਨ ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਕਈ ਥਾਵਾਂ ‘ਤੇ ਮੀਂਹ ਪਵੇਗਾ ।
ਚਾਰ ਦਿਨਾਂ ਲਈ ਕੀਤਾ ਗਿਆ ਹੈ ਪੀਲਾ ਐਲਰਟ ਜਾਰੀ
ਚੰਡੀਗੜ੍ਹ ਦੇ ਮੌਸਮ ਵਿਭਾਗ ਵਲੋਂ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ । ਇਸ ਸਮੇਂ ਦੌਰਾਨ ਪੰਜਾਬ ਵਿੱਚ ਤਾਪਮਾਨ (Temperature) 4 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ ਤੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿੰਦਾ ਹੈ । ਸ਼ੁੱਕਰਵਾਰ ਨੂੰ ਤਾਪਮਾਨ 0.8 ਡਿਗਰੀ ਵਧਿਆ ।
ਇਸ ਸਮੇਂ ਤਾਪਮਾਨ ਆਮ ਤੋਂ 5 ਡਿਗਰੀ ਘੱਟ ਹੈ । ਬਠਿੰਡਾ ਵਿੱਚ ਸਭ ਤੋਂ ਵੱਧ 38. 1 ਡਿੱਗਰੀ ਤਾਪਮਾਨ ਦਰਜ ਕੀਤਾ ਗਿਆ । ਹਾਲਾਂਕਿ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ, ਆਮ ਦੇ ਨੇੜੇ ਰਿਹਾ । ਰੂਪਨਗਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 16.5 ਡਿਗਰੀ ਦਰਜ ਕੀਤਾ ਗਿਆ ।









