ਯਮੁਨਾਨਗਰ, 12 ਮਈ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਦੇ ਪਿੰਡ ਬਾਲ ਛਪਾਰ (Village Bal Chhapar) ਵਿਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇਕ ਕਿਸਾਨ ਦਾ ਗੋਲੀਬਾਰੀ (Shooting) ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।
ਕੌਣ ਹੈ ਮ੍ਰਿਤਕ ਕਿਸਾਨ
ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਸ਼ਹਿਰ ਯਮੁਨਾਨਗਰ ਦੇ ਜਿਸ ਪਿੰਡ ਬਾਲ ਛਪਾਰ ਦੇ ਵਸਨੀਕ ਕਿਸਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ । ਜਾਣਕਾਰੀ ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਪਿੰਡ ਵਿੱਚ ਇਕੱਲਾ ਰਹਿੰਦਾ ਸੀ ਅਤੇ ਪੇਸ਼ੇ ਵਜੋਂ ਕਿਸਾਨੀ ਕਰਦਾ ਸੀ ਤੇ ਉਹ ਬੋਲ ਨਹੀਂ ਸਕਦਾ ਸੀ ।
ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ
ਜਾਣਕਾਰੀ ਅਨੁਸਾਰ ਸਤਨਾਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 5:30 ਵਜੇ ਸੈਰ ਕਰਨ ਲਈ ਆਪਣੇ ਘਰੋਂ ਨਿਕਲਿਆ ਸੀ । ਜਦੋਂ ਉਹ ਆਪਣੇ ਘਰ ਤੋਂ ਲਗਭਗ 80 ਮੀਟਰ ਦੀ ਦੂਰੀ ‘ਤੇ ਪਹੁੰਚਿਆ, ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ (Unknown attackers) ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ । ਸਤਨਾਮ ਸਿੰਘ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਦੇ ਹੀ ਛਪਾਰ ਥਾਣਾ ਪੁਲਸ, ਸੀ. ਆਈ. ਏ. ਦੀਆਂ ਟੀਮਾਂ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ । ਪੁਲਸ ਨੂੰ ਘਟਨਾ ਸਥਾਨ ਤੋਂ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜਗਾਧਰੀ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।
ਕੀ ਦੱਸਿਆ ਡਿਪਟੀ ਸੁਪਰਡੈਂਟ ਆਫ ਪੁਲਸ ਨੇ
ਡੀ. ਐਸ. ਪੀ. ਰਜਤ ਗੁਲੀਆ ਨੇ ਮਾਮਲੇ ਸਬੰਧੀ ਦੱਸਿਆ ਕਿ ਪੁਲਸ ਨੇੜਲੇ ਇਲਾਕਿਆਂ ਵਿੱਚ ਲੱਗੇ ਸੀ. ਸੀ. ਟੀ. ਵੀ/ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ । ਮੁੱਢਲੀ ਜਾਂਚ ਤੋਂ ਅਜਿਹਾ ਜਾਪਦਾ ਹੈ ਕਿ ਇਹ ਕਤਲ ਕਿਸੇ ਪੁਰਾਣੀ ਦੁਸ਼ਮਣੀ ਦਾ ਨਤੀਜਾ ਹੋ ਸਕਦਾ ਹੈ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।









