ਪੰਜਾਬ ਦੇ ਅਧਿਆਪਕਾਂ ਦਾ ਇਕ ਬੈਚ ਫਿਨਲੈਂਡ ਲਈ ਹੋਇਆ ਰਵਾਨਾ

0
43
CM

ਚੰਡੀਗੜ੍ਹ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ 72 ਅਧਿਆਪਕਾਂ ਤੇ ਆਧਾਰ ਇਕ ਬੈਚ ਫਿਨਲੈਂਡ (Finland) ਲਈ ਰਵਾਨਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ, ਵੋਟਰ ਸੂਚੀਆਂ ਦੀ ਸੁਧਾਈ (ਐਸ. ਆਈ. ਆਰ.), ਸੁਰਜੀਤ ਸਿੰਘ ਰੱਖੜਾ ਦੇ `ਆਪ` ਵਿੱਚ ਸ਼ਾਮਲ ਹੋਣ ਅਤੇ ਹਰਿਆਣਾ ਨਾਲ ਪਾਣੀ ਦੇ ਮੁੱਦੇ ਸਣੇ ਕਈ ਅਹਿਮ ਪਹਿਲੂਆਂ `ਤੇ ਖੁੱਲ੍ਹ ਕੇ ਗੱਲਬਾਤ ਕੀਤੀ । ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ ।

72 ਅਧਿਆਪਕਾਂ ਦਾ ਸਭ ਤੋਂ ਵੱਡਾ ਬੈਚ ਫਿਨਲੈਂਡ ਰਵਾਨਾ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ । ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੇ ਨਵੇਂ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ । ਸੀ. ਐਮ. ਮਾਨ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਸਰਵੇ ਵਿੱਚ ਪੰਜਾਬ ਨੇ ਕੇਰਲਾ, ਮਹਾਰਾਸ਼ਟਰ ਅਤੇ ਹਰਿਆਣਾ ਨੂੰ ਪਛਾੜ ਕੇ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ।

99 ਪ੍ਰਤੀਸ਼ਤ ਸਕੂਲਾਂ ਵਿਚ ਕੰਪਿਊਟਰਅਤੇ ਬਿਜਲੀ ਚੁੱਕੀ ਹੈ ਪਹੁੰਚ

ਪੰਜਾਬ ਦੇ ਸਕੂਲਾਂ ਵਿਚ ਕੰਪਿਊਟਰ ਅਤੇ ਬਿਜਲੀ ਸਪਲਾਈ ਪਹੁੰਚਣ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅੱਜ 99 ਪ੍ਰਤੀਸ਼ਤ ਸਕੂਲਾਂ ਵਿੱਚ ਕੰਪਿਊਟਰ ਅਤੇ 99. 9 ਪ੍ਰਤੀਸ਼ਤ ਸਕੂਲਾਂ ਵਿੱਚ ਬਿਜਲੀ ਪਹੁੰਚ ਚੁੱਕੀ ਹੈ । ਇਸ ਵਾਰ ਸਰਕਾਰੀ ਸਕੂਲਾਂ ਦੀ ਮੈਗਾ ਪੇਰੈਂਟ-ਟੀਚਰ ਮੀਟਿੰਗ ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ । ਉਨ੍ਹਾਂ ਧੂਰੀ ਹਲਕੇ ਦੀਆਂ 3 ਵਿਦਿਆਰਥਣਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਨੇ 100 ਫੀਸਦੀ ਅੰਕ ਹਾਸਲ ਕੀਤੇ ਹਨ। ਇਸ ਕਾਰਗੁਜ਼ਾਰੀ ਲਈ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਧਾਈ ਦਿੱਤੀ ।

LEAVE A REPLY

Please enter your comment!
Please enter your name here