ਪਿੰਡ ਦੇ ਨੌਜਵਾਨਾਂ ਨੇ ਇਕ ਦਾ ਕਤਲ ਦੂਜਾ ਕੀਤਾ ਜਖਮੀ

0
38
Murder

ਪਠਾਨਕੋਟ, 16 ਮਈ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਵਿਖੇ ਇਕ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਤੇੇ ਦੂਸਰੇ ਨੂੰ ਗੰਭੀਰ ਜਖਮੀ (Injured) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਪਠਾਨਕੋਟ ‘ਚ 27 ਸਾਲਾ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ (Sharp weapons) ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਜਦੋਂ ਕਿ ਹਮਲੇ ‘ਚ ਉਸਦੇ ਦੋਸਤ ਦੇ ਸਿਰ ‘ਤੇ ਵੀ ਹਮਲਾਵਰਾਂ ਵੱਲੋਂ ਦਾਤਰ ਨਾਲ ਵਾਰ ਕਰਕੇ ਉਸਨੂੰ ਵੀ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਗਿਆ । ਉਸਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਉਸਦੇ ਪਰਿਵਾਰ ਵਾਲੇ ਉਸਨੂੰ ਇੱਕ ਪ੍ਰਾਈਵੇਟ ਹਸਪਤਾਲ ਲੈ ਗਏ । ਜ਼ਖ਼ਮੀ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ ।

ਕੌਣ ਹੈ ਮ੍ਰਿਤਕ ਨੌਜਵਾਨ ਤੇ ਜਖਮੀ ਹੋਇਆ ਨੌਜਵਾਨ

ਉਪਰੋਕਤ ਹਮਲੇ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨ ਦੀ ਪਛਾਣ ਨਰੋਟ ਜੈਮਲ ਸਿੰਘ ਦੇ ਪਿੰਡ ਤਾਲੁਕਾ ਦੇ ਰਹਿਣ ਵਾਲੇ ਰਾਜਕੁਮਾਰ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਨੌਜਵਾਨ ਦਾ ਨਾਂ ਤਨੁਜ ਕੁਮਾਰ ਹੈ ਤੇ ਉਹ ਵੀ ਇਸੇ ਪਿੰਡ ਦਾ ਰਹਿਣ ਵਾਲਾ ਹੈ ।

ਕੀ ਦੱਸਿਆ ਜਖਮੀ ਨੌਜਵਾਨ ਨੇ

ਜ਼ਖ਼ਮੀ ਨੇ ਦੱਸਿਆ ਕਿ ਪਿੰਡ ਦੇ ਹੀ 4 ਲੋਕਾਂ ਨੇ ਉਨ੍ਹਾਂ ਦਾ ਬੋਲੈਰੋ ਗੱਡੀ ਨਾਲ ਪਿੱਛਾ ਕਰ ਕੇ ਉਨ੍ਹਾਂ ਨੂੰ ਰੋਕਿਆ ਤੇ ਵਿਚਕਾਰ ਰਸਤੇ ਘੇਰ ਕੇ ਹਮਲਾ ਕੀਤਾ। ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੇ ਤਨੁਜ ਕੁਮਾਰ ਦੀ ਸਿ਼ਕਾਇਤ ‘ਤੇ ਮਾਮਲਾ ਦਰਜ ਕਰ ਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਬਲੀ ਕੁਮਾਰ, ਜਤਿੰਦਰ ਕੁਮਾਰ, ਸੁਨੀਲ ਕੁਮਾਰ ਅਤੇ ਨਵੀ ਮੇਹਰਾ ਨਿਵਾਸੀ ਨਰੋਟ ਜੈਮਲ ਸਿੰਘ ਵਜੋਂ ਹੋਈ ਹੈ ।

LEAVE A REPLY

Please enter your comment!
Please enter your name here