ਮੰਤਰੀ ਸੰਜੀਵ ਅਰੋੜਾ ਨੂੰ ਵਿਸ਼ੇਸ਼ ਅਦਾਲਤ ਨੇ ਭੇਜਿਆ ਜੇਲ

0
39
Sanjeev Arora

ਗੁਰੂਗ੍ਰਾਮ, 18 ਮਈ 2026 : ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਅੱਜ ਵਿਸ਼ੇਸ਼ ਅਦਾਲਤ ਵਲੋਂ ਮਨੀ ਲਾਂਡਰਿੰਗ (Money laundering) ਮਾਮਲੇ ਵਿਚ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜ ਦਿੱਤਾ ਗਿਆ ਹੈ ।

ਕਿੰਨੇ ਦਿਨ ਦਾ ਦਿੱਤਾ ਗਿਆ ਹੈ ਜੁਡੀਸ਼ੀਅਲ ਰਿਮਾਂਡ

ਮਿਲੀ ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਅਦਾਲਤ (Special Court) ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਸੁਣਵਾਈ ਤੋਂ ਬਾਅਦ ਮੰਤਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ (Judicial custody) ਯਾਨੀ ਜੇਲ੍ਹ ਭੇਜਣ ਦਾ ਫੈਸਲਾ ਸੁਣਾ ਦਿੱਤਾ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ ਹੋਵੇਗੀ ।

ਕੋਰਟ ਰੂਮ ਦੇ ਅੰਦਰ ਅੱਜ ਇੱਕ ਬੇਹੱਦ ਇਮੋਸ਼ਨਲ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਲੰਬੀ ਹਿਰਾਸਤ ਕਾਰਨ ਵਧੀ ਹੋਈ ਦਾੜ੍ਹੀ ਅਤੇ ਫਿੱਕੇ ਪੈ ਚੁੱਕੇ ਚਿਹਰੇ ਨਾਲ ਪਹੁੰਚੇ ਸੰਜੀਵ ਅਰੋੜਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੇਖ ਕੇ ਬੇਹੱਦ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਭਰੀਆਂ ਅੱਖਾਂ ਨਾਲ ਆਪਣੀ ਧੀ ਨੂੰ ਗਲੇ ਲਗਾ ਕੇ ਦਿਲਾਸਾ ਦਿੱਤਾ ।

ਕਦੋਂ ਕੀਤਾ ਸੀ ਈ. ਡੀ. ਨੇ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਉਕਤ ਹਾਈ-ਪ੍ਰੋਫਾਈਲ ਕੇਸ ਵਿਚ ਮੰਤਰੀ ਸੰਜੀਵ ਅਰੋੜਾ ਨੂੰ ਬੀਤੀ 9 ਮਈ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਈ. ਡੀ. ਨੇ ਇੱਕ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਪਹਿਲਾਂ ਸੱਤ ਦਿਨ ਅਤੇ ਫਿਰ ਦੋ ਦਿਨ ਦੇ ਈ. ਡੀ. ਰਿਮਾਂਡ `ਤੇ ਚੱਲ ਰਹੇ ਸਨ । ਦੂਜੇ ਪਾਸੇ ਅਰੋੜਾ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੁਣਵਾਈ ਚੱਲ ਰਹੀ ਹੈ, ਜਿੱਥੇ ਏਜੰਸੀ ਆਪਣਾ ਜਵਾਬ ਦਾਇਰ ਕਰਨ ਵਾਲੀ ਹੈ।

LEAVE A REPLY

Please enter your comment!
Please enter your name here