ਚੰਡੀਗੜ੍ਹ, 18 ਮਈ 2026 : ਪੰਜਾਬ ਦੇ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਬਿਆਸ (Radha Swami Satsang Beas) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ ਵਿਖੇ ਪਹੁੰਚੇ ਹਨ ।
ਕੀ ਕਾਰਨ ਰਿਹਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਕੈਪਟਨ ਦੇ ਘਰ ਪਹੁੰਚਣ ਦਾ
ਮਿਲੀ ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਪਹੁੰਚੇ ਹਨ ਵਿਖੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ।
ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਨੇ ਕੀਤੀ ਜਾਣਕਾਰੀ ਸਾਂਝੀ
ਬਿਆਸ ਮੁਖੀ ਨਾਲ ਕੈਪਟਨ ਪਰਿਵਾਰ ਦੀ ਹੋਈ ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਅਤੇ ਬੀ. ਜੇ. ਪੀ. ਆਗੂ ਜੈ ਇੰਦਰ ਕੌਰ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਪੂਜਨੀਕ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਅੱਜ ਚੰਡੀਗੜ੍ਹ ਵਿਖੇ ਸਾਡੇ ਗ੍ਰਹਿ ਵਿਖੇ ਪਹੁੰਚੇ ਅਤੇ ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ-ਚਾਲ (Health status) ਜਾਣਿਆ, ਜਿਸ ਲਈ ਉਹ ਬਾਬਾ ਜੀ ਦਾ ਸਾਡੇ ਘਰ ਚਰਨ ਪਾਉਣ ਲਈ ਅਤੇ ਆਪਣੀਆਂ ਅਸੀਸਾਂ ਦੇਣ ਲਈ ਤਹਿ ਦਿਲੋਂ ਸ਼ੁਕਰਾਨਾ ਕਰਦੇ ਹਨ ।







