ਅਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਇਕ ਅਹਿਮ ਫ਼ੈਸਲਾ

0
24
Supreme Court

ਨਵੀਂ ਦਿੱਲੀ, 19 ਮਈ 2026 : ਮਨੁੱਖੀ ਜਿ਼ੰਦਗੀਆਂ ਲਈ ਘਾਤਕ ਸਿੱਧ ਹੁੰਦੇ ਜਾ ਰਹੇ ਅਵਾਰਾ ਕੁੱਤਿਆਂ (Stray dogs) ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਵਲੋਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ ।

ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਕੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ (Dangerous and sick dogs) ਨੂੰ ਟੀਕੇ ਲਗਾ ਕੇ ਮਾਰਿਆ ਜਾ ਸਕਦਾ ਹੈ । ਜਨਤਕ ਜੀਵਨ ਦੀ ਰੱਖਿਆ ਕਰਨਾ ਬਹੁਤ ਜ਼ਰੂਰੀ ਹੈ । ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ‘ਤੇ ਮਾਣਹਾਨੀ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ । ਅਦਾਲਤ ਨੇ ਇਸ ਮਾਮਲੇ ਵਿੱਚ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ । ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ।

ਸ੍ਰੀ ਗੰਗਾਨਗਰ ਵਿਖੇ ਮਹੀਨੇ ਦੇ ਅੰਦਰ ਵਾਪਰੀਆਂ ਘਟਨਾਵਾਂ ਦਾ ਲਿਆ ਨੋਟਿਸ

ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਰਾਜਸਥਾਨ ਦੇ ਸ਼੍ਰੀਗੰਗਾਨਗਰ ਸ਼ਹਿਰ ਵਿੱਚ ਹੀ ਇੱਕ ਮਹੀਨੇ ਦੇ ਅੰਦਰ 1,084 ਕੁੱਤਿਆਂ ਦੇ ਕੱਟਣ (Dog bites) ਦੀਆਂ ਰਿਪੋਰਟਾਂ ਆਈਆਂ। ਰਿਪੋਰਟਾਂ ਦਰਸਾਉਂਦੀਆਂ ਹਨ ਕਿ ਛੋਟੇ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦੇ ਚਿਹਰੇ `ਤੇ ਡੂੰਘੇ ਜ਼ਖ਼ਮ ਹਨ। ਤਾਮਿਲਨਾਡੂ ਵਿੱਚ, ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਲਗਭਗ 200,000 ਕੁੱਤਿਆਂ ਦੇ ਕੱਟਣ ਦੀਆਂ ਰਿਪੋਰਟਾਂ ਆਈਆਂ ।

ਪਹਿਲਾਂ ਵੀ ਲਿਆ ਸੀ ਸੁਪਰੀਮ ਕੋੋਰਟ ਨੇ ਇਕ ਅਹਿਮ ਫ਼ੈਸਲਾ

ਨਵੰਬਰ 2025 ਵਿੱਚ ਸੁਪਰੀਮ ਕੋਰਟ ਨੇ ਸਕੂਲ, ਹਸਪਤਾਲ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਨੇ ਨਿਰਦੇਸ਼ ਦਿੱਤਾ ਕਿ ਕੁੱਤਿਆਂ ਨੂੰ ਸ਼ੈਲਟਰਾਂ ਵਿੱਚ ਰੱਖਿਆ ਜਾਵੇ ਅਤੇ ਛੱਡਿਆ ਨਾ ਜਾਵੇ । ਇਸ ਨੇ ਸੜਕਾਂ `ਤੇ ਕੁੱਤਿਆਂ ਨੂੰ ਖੁਆਉਣ ‘ਤੇ ਵੀ ਪਾਬੰਦੀ ਲਗਾ ਦਿੱਤੀ । ਇਸ ਤੋਂ ਬਾਅਦ ਕੁੱਤੇ ਪ੍ਰੇਮੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਇਨ੍ਹਾਂ ਨਿਰਦੇਸ਼ਾਂ ਨੂੰ ਉਲਟਾਉਣ ਲਈ ਇੱਕ ਅਰਜ਼ੀ ਦਾਇਰ ਕੀਤੀ ।

LEAVE A REPLY

Please enter your comment!
Please enter your name here