ਗ੍ਰੇਟਰ ਨੋਇਡਾ, 22 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਬੀਤੀ ਦੇਰ ਸ਼ਾਮ ਇਕ ਨੌਜਵਾਨ ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਅਣਪਛਾਤੇ ਬਦਮਾਸ਼ਾਂ ਨੇ 6 ਗੋਲੀਆਂ ਚਲਾ ਉਤਾਰਿਆ ਨੌਜਵਾਨ ਮੌਤ ਦੇ ਘਾਟ
ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ‘ਚ ਈਕੋਟੈੱਕ (ਥਰਡ) ਥਾਣਾ ਖੇਤਰ ਦੇ ਵੈਦਪੁਰਾ ਪਿੰਡ ‘ਚ ਬੀਤੀ ਦੇਰ ਸ਼ਾਮ ਅਣਪਛਾਤੇ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਬਦਮਾਸ਼ਾਂ ਨੇ ਨੌਜਵਾਨ ‘ਤੇ ਤਾਬੜਤੋੜ 6 ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ (Death) ਹੋ ਗਈ । ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ ।
ਕੌਣ ਹੈ ਇਹ ਨੌਜਵਾਨ
ਪੁਲਸ ਅਨੁਸਾਰ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਸ ਅਧਿਕਾਰੀ, ਸਥਾਨਕ ਥਾਣਾ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਮੌਕੇ ਦਾ ਨਿਰੀਖਣ ਕੀਤਾ । ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ । ਮ੍ਰਿਤਕ ਦੀ ਪਛਾਣ ਦੀਪਕ ਨਾਗਰ ਪੁੱਤਰ ਅਸ਼ੋਕ ਨਾਗਰ ਨਿਵਾਸੀ ਵੈਦਪੁਰਾ ਵਜੋਂ ਹੋਈ ਹੈ । ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ।









