ਨਵੀਂ ਦਿੱਲੀ, 23 ਮਈ 2026 : ਭਾਰਤ ਦੇੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਲੰਘੇ ਦਿਨਾਂ ਮਾਂ-ਪੁੱਤਰ ਦੇ ਹੋਏ ਦੋਹਰੇ ਕਤਲ ਮਾਮਲੇ ਵਿਚ ਸ਼ੱਕੀ ਵਿਅਕਤੀ ਦਾ ਪੁਲਸ ਵਲੋਂ ਐਨਕਾਊਂਟਰ (Encounter) ਕੀਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਮੁਤਾਬਕ ਦੱਖਣ-ਪੂਰਬੀ ਦਿੱਲੀ ਦੇ ਗੋਵਿੰਦਪੁਰੀ ਇਲਾਕੇ ਵਿਚ ਮਾਂ-ਪੁੱਤ ਦੇ ਕਤਲ ਮਾਮਲੇ ਵਿਚ ਫਰਾਰ ਸ਼ੱਕੀ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ । ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮ ਦੀ ਲੱਤ ਵਿੱਚ ਗੋਲੀ ਵੱਜੀ ਅਤੇ ਉਸ ਨੂੰ ਗ੍ਰਿਫ਼ਤਾਰ (Arrested) ਕਰ ਲਿਆ । ਮੁਲਜ਼ਮ ਦੀ ਪਛਾਣ ਸੌਰਭ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
ਪੁਲਸ ਨੂੰ ਮਿਲੀ ਸੀ ਸੌਰਭ ਦੇ ਪਾਰਕ ਵਿਚ ਬੈਠੇ ਹੋਣ ਦੀ ਸੂਚਨਾ
ਸੂਚਨਾ ਮਿਲਣ ‘ਤੇ ਪੁਲਸ ਦੀ ਇੱਕ ਟੀਮ ਵੈਲੀ ਪਾਰਕ ਵਿਖੇ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ । ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਉਸ ਸਮੇਂ ਇੱਕ ਪਾਰਕ ਵਿੱਚ ਬੈਠਾ ਸੀ ਅਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ । ਪੁਲਸ ਨੇ ਉਸ ਨੂੰ ਜਿਵੇਂ ਹੀ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸਨੇ ਆਪਣੇ ਆਪ ਨੂੰ ਪੁਲਸ ਦੇ ਹਵਾਲੇ ਕਰਨ ਦੀ ਥਾਂ ਪੁਲਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ । ਉਸ ਨੇ ਪੁਲਸ ‘ਤੇ ਲਗਾਤਾਰ ਚਾਰ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਪੁਲਸ ਦੀ ਜਵਾਬੀ ਕਾਰਵਾਈ ਵਿਚ ਗੋਲੀ ਲੱਗੀ ਸੌਰਭ ਦੀ ਲੱਤ ਵਿਚ
ਪੁਲਸ ਅਧਿਕਾਰੀਆਂ ਦੇ ਅਨੁਸਾਰ ਪੁਲਸ ਨੇ ਸਵੈ-ਰੱਖਿਆ ਵਿੱਚ ਅਤੇ ਮੁਲਜ਼ਮ ਨੂੰ ਫੜਨ ਲਈ ਜਵਾਬੀ ਕਾਰਵਾਈ ਕੀਤੀ । ਜਵਾਬੀ ਗੋਲੀਬਾਰੀ (Shooting) ਵਿੱਚ ਇੱਕ ਗੋਲੀ ਸੌਰਭ ਦੀ ਲੱਤ ਵਿੱਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਡਿੱਗ ਪਿਆ । ਪੁਲਸ ਟੀਮ ਨੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ । ਜ਼ਖ਼ਮੀ ਮੁਲਜ਼ਮ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ।
ਮੁਲਜਮ ਗ੍ਰਿਫ਼ਤਾਰੀ ਤੋਂ ਬਚਣ ਲਈ ਬਦਲ ਰਿਹਾ ਸੀ ਲਗਾਤਾਰ ਥਾਵਾਂ
ਪੁਲਸ ਹੁਣ ਕਤਲ ਦੇ ਪਿੱਛੇ ਦੇ ਮਕਸਦ ਅਤੇ ਘਟਨਾ ਦੇ ਹੋਰ ਪਹਿਲੂਆਂ ਦਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ । ਦਿੱਲੀ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਲਗਾਤਾਰ ਸਥਾਨ ਬਦਲ ਰਿਹਾ ਸੀ । ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਮਾਮਲੇ ਵਿੱਚ ਦੋਸ਼ੀ ਦੇ ਨਾਲ ਕੋਈ ਹੋਰ ਸ਼ਾਮਲ ਸੀ ।









