ਸਬ-ਡਵੀਜ਼ਨ ਮੂਨਕ ਵਿਖੇ ਇਕ ਮੁਕੱਦਮਾ ਦਰਜ ਤੇ ਦੋ ਮੁਲਜ਼ਮ ਗ੍ਰਿਫਤਾਰ

0
37
SSP

ਮੂਨਕ, 26 ਮਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਅਧੀਨ ਆਉਂਦੇ ਮੂਨਕ ਦੀ ਪੁਲਸ ਵਲੋਂ 7 ਦਿਨਾਂ ਵਿਚ ਇਕ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਜਾਣਕਾਰੀ ਸਾਂਝੀ ਕੀਤੀ ਐਸ. ਐਸ. ਪੀ ਸੰਗਰੂਰ ਨੇ

ਐਸ. ਐਸ. ਪੀ. ਸੰਗਰੂਰ (S. S. P. Sangrur) ਡਾ. ਰਵਜੌਤ ਗਰੇਵਾਲ, ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ-ਡਵੀਜ਼ਨ ਮੂਨਕ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 18 ਮਈ ਤੋਂ 24 ਮਈ ਤਕ ਡਰੱਗ ਦਾ ਇਕ ਕੇਸ ਦਰਜ (Case registered) ਕਰਕੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ (Narcotic pills) ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ।

ਟੈ੍ਰਫਿਕ ਨਿਯਮਾਂ ਦੀ ਉਲੰਘਣਾਂ ਕਰਨ ਤੇ ਕੀਤੇ ਗਏ 91 ਚਲਾਨ

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ । ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।

ਪੁਲਸ ਵਲੋਂ ਕੀਤਾ ਜਾ ਰਿਹੈ ਜਨਤਾ ਨੂੰ ਜਾਗਰੂਕ

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

LEAVE A REPLY

Please enter your comment!
Please enter your name here