ਚੰਡੀਗੜ੍ਹ, 26 ਮਈ 2026 : ਪੰਜਾਬ ਵਿਧਾਨ ਸਭਾ (Punjab Legislative Assembly) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਵਲੋਂ ਸਾਲ 2026-27 ਦੇ ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜਦ (Nominee) ਕੀਤਾ ਗਿਆ ਹੈ ।
ਕਿਸ ਕਮੇਟੀ ਲਈ ਕੌਣ ਕੀਤਾ ਗਿਆ ਹੈ ਨਾਮਜਦ
ਲੋਕ ਲੇਖਾ ਕਮੇਟੀ ਲਈ ਡਾ. ਇੰਦਰਬੀਰ ਸਿੰਘ ਨਿੱਝਰ, ਸਰਕਾਰੀ ਕਾਰੋਬਾਰ ਕਮੇਟੀ ਲਈ ਜਗਰੂਪ ਸਿੰਘ ਗਿੱਲ,ਅਨੁਮਾਨ ਕਮੇਟੀ ਲਈ ਮਨਜੀਤ ਸਿੰਘ ਬਿਲਾਸਪੁਰ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਭਲਾਈ ਕਮੇਟੀ ਲਈ ਸਰਵਜੀਤ ਕੌਰ ਮਾਣੂੰਕੇ, ਹਾਊਸ ਕਮੇਟੀ ਲਈ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ (ਅਹੁਦੇ ਦੇ ਆਧਾਰ ‘ਤੇ ਚੇਅਰਮੈਨ), ਸਥਾਨਕ ਸੰਸਥਾਵਾਂ ਬਾਰੇ ਕਮੇਟੀ ਲਈ ਕੁਲਵੰਤ ਸਿੰਘ ਸ਼ਾਮਲ ਹਨ ।
ਇਸੇ ਤਰ੍ਹਾਂ ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ ਲਈ ਬੁੱਧ ਰਾਮ, ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਲਈ ਗੁਰਪ੍ਰੀਤ ਸਿੰਘ ਬਨਾਂਵਾਲੀ, ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਲਈ ਸਰਵਣ ਸਿੰਘ ਧੁੰਨ, ਵਿਸ਼ੇਸ਼ ਅਧਿਕਾਰ ਕਮੇਟੀ ਲਈ ਕੁਲਵੰਤ ਸਿੰਘ ਪੰਡੋਰੀ, ਸਰਕਾਰੀ ਆਸ਼ਵਾਸਨ ਕਮੇਟੀ ਲਈ ਦਵਿੰਦਰਜੀਤ ਸਿੰਘ ਲਾਡੀ ਢੋਸ, ਅਧੀਨ ਵਿਧਾਨ ਕਮੇਟੀ ਲਈ ਕੁਲਵੰਤ ਸਿੰਘ ਸਿੱਧੂ, ਪਟੀਸ਼ਨ ਕਮੇਟੀ ਲਈ ਬ੍ਰਹਮ ਸ਼ੰਕਰ ਜਿੰਪਾ, ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ ਲਈ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ
ਕੁਐਸਚਨਜ਼ ਐਂਡ ਰੈਫ਼ਰੈਂਸਿਜ਼ ਕਮੇਟੀ ਲਈ ਇੰਦਰਜੀਤ ਕੌਰ ਮਾਨ ਨੂੰ ਨਿਯੁਕਤ ਕੀਤਾ ਗਿਆ ਹੈ ।



