ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਸ਼ਮਸ਼ਾਨਘਾਟ `ਚੋਂ ਮਿਲੀ ਲਾਸ਼

0
38
Dead Body

ਭਦੌੜ, 28 ਮਈ 2026 : ਪੰਜਾਬ ਦੇ ਕਸਬਾ ਭਦੌੜ (Town Bhadaur) ਦੇ ਮੁਹੱਲਾ ਵੱਡੇ ਕੌੜਿਆਂ ਦੇ ਸ਼ਮਸ਼ਾਨਘਾਟ ‘ਚ ਅੱਜ ਇਕ 26 ਸਾਲਾ ਨੌਜਵਾਨ ਦੀ ਲਾਸ਼ (Corpse) ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ ।

ਕੌਣ ਹੈ ਇਹ ਨੌਜਵਾਨ

ਮ੍ਰਿਤਕ ਦੀ ਪਛਾਣ ਲਖਵੀਰ ਸਿੰਘ (Lakhvir Singh) (26) ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ । ਇਸ ਮੌਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵੀਰ ਸਿੰਘ ਪਿਛਲੇ ਚਾਰ ਸਾਲ ਤੋਂ ਨਸ਼ੇ ਦਾ ਸੇਵਨ (Drug abuse) ਕਰਨ ਦਾ ਆਦੀ ਸੀ ਅਤੇ ਵਿਆਹਿਆ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਦੋ ਬੇਟੀਆਂ ਅਤੇ ਇਕ ਬੇਟਾ ਵੀ ਹੈ । ਮ੍ਰਿਤਕ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਨੂੰ ਅਸੀਂ ਪਹਿਲਾਂ ਵੀ ਕਈ ਵਾਰ ਸਮਝਾਇਆ ਪਰ ਉਹ ਨਸ਼ਾ ਕਰਨ ਤੋਂ ਬਾਜ਼ ਨਹੀਂ ਆਇਆ ।

ਕੀ ਆਖਿਆ ਇੰਸਪੈੈਕਟਰ ਨੇ

ਇਸ ਸਬੰਧੀ ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ । ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਫਿਰ ਸ਼ਮਸ਼ਾਨਘਾਟ ਅੰਦਰ ਜਾਂ ਹੋਰ ਪਾਸੇ ਨਸ਼ੇ ਦਾ ਸੇਵਨ ਕਰਦਾ ਵਿਖਾਈ ਦਿੰਦਾ ਹੈ ਤਾਂ ਸਾਨੂੰ ਮੌਕੇ ‘ਤੇ ਤੁਰੰਤ ਜਾਣਕਾਰੀ ਦਿੱਤੀ ਜਾਵੇ, ਅਸੀਂ ਉਸ ਦੇ ਖਿਲਾਫ ਸਖਤ ਤੇ ਕਾਨੂੰਨੀ ਕਾਰਵਾਈ ਕਰਨ ‘ਚ ਗੁਰੇਜ਼ ਨਹੀਂ ਕਰਾਂਗੇ । ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸ਼ਮਸ਼ਾਨਘਾਟ ‘ਚ ਹਰ ਰੋਜ਼ ਕੁਝ ਨੌਜਵਾਨ ਬੈਠ ਕੇ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਸਮੇਂ ਸਿਰ ਪੁਲਸ ਵੀ ਇੱਥੇ ਚੱਕਰ ਲਗਾਉਂਦੀ ਰਹਿੰਦੀ ਹੈ ।

LEAVE A REPLY

Please enter your comment!
Please enter your name here