ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ : ਮਾਨ

0
36
Mann

ਚੰਡੀਗੜ੍ਹ,1 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵਲੋਂ ਹੁਣ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਇਆ ਜਾਵੇਗਾ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾ ਕੇ ਇਸ ਪੁਰਾਤਨ ਧਾਰਨਾ ਨੂੰ ਬਦਲਿਆ ਜਾਵੇਗਾ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ‘ਚ ਹੀ ਮਿਲ ਸਕਦੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟੈਗੋਰ ਥੀਏਟਰ ਵਿਖੇ `ਸਿਤਾਰੇ ਜ਼ਮੀਨ ‘ਤੇ`ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ‘ਚ ਸਾਰੇ ਜਿ਼ਲਿਆਂ ‘ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ ।

ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ ਸਗੋਂ ਦੇਸ਼ ਭਰ ‘ਚ ਉੱਤਮਤਾ, ਆਤਮਵਿਸ਼ਵਾਸ ਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ । ਹੁਣ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਤੌਰ ‘ਤੇ ਪਹਿਲਾ ਸਥਾਨ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here