ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਡਾਕਟਰ ਨੇ ਕੀਤੀ ਆਤਮ-ਹੱਤਿਆ

0
39
Suicide

ਚੰਡੀਗੜ੍ਹ, 2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਜੂਨੀਅਰ ਡਾਕਟਰ ਵਲੋਂ ਆਤਮ-ਹੱਤਿਆ (Suicide) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਡਾਕਟਰ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-32 ਵਿਖੇ ਬਣੇ ਗਵਰਨਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ (Government Medical College and Hospital) ਵਿੱਚ ਜੋ ਅੱਜ ਮੰਗਲਵਾਰ ਨੂੰ ਇੱਕ ਜੂਨੀਅਰ ਡਾਕਟਰ (Junior Doctor) ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦਾ ਨਾਮ ਡਾਕਟਰ ਯੋਗੇਸ਼ (Dr. Yogesh) ਹੈ । ਜਾਣਕਾਰੀ ਮੁਤਾਬਕ ਡਾਕਟਰ ਯੋਗੇਸ਼ ਨੇ ਹਸਪਤਾਲ ਦੇ ਟਰਾਮਾ ਸੈਂਟਰ ਵਿਚ ਬਣੇ ਬਾਥਰੂਮ ਵਿਚ ਜਾ ਕੇ ਖੁਦ ਨੂੰ ਹੀ ਇੰਜੈਕਸ਼ਨ ਲਗਾ ਲਿਆ, ਜਿਸ ਤੋਂ ਕੁੱਝ ਦੇਰ ਬਾਅਦਵਿਚ ਹੀ ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਮੌਤ ਹੋ ਗਈ।

ਪੁਲਸ ਨੇ ਪਤਾ ਚਲਦਿਆਂ ਹੀ ਕਰ ਦਿੱਤੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਤੇ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਮੁਤਾਬਕ ਡਾ. ਯੋਗੇਸ਼ ਜਨਰਲ ਮੈਡੀਸਨ ਵਿਭਾਗ ਵਿੱਚ ਪੀ. ਜੀ. ਜੂਨੀਅਰ ਰੈਜ਼ੀਡੈਂਟ ਵਜੋਂ ਤਾਇਨਾਤ ਸਨ । ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਾਕਟਰ ਨੇ ਕਥਿਤ ਤੌਰ ‘ਤੇ ਪੋਟਾਸ਼ੀਅਮ ਕਲੋਰਾਈਡ ਦੇ ਚਾਰ ਇੰਜੈਕਸ਼ਨ ਖ਼ੁਦ ਨੂੰ ਲਗਾਏ ਸਨ । ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਪੁਲਸ ਜਾਂਚ ਅਤੇ ਪੋਸਟਮਾਰਟਮ (Postmortem) ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ । ਪੁਲਸ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।

LEAVE A REPLY

Please enter your comment!
Please enter your name here