ਪਠਾਨਕੋਟ, 2 ਜੂਨ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਦੇ ਪਿੰਡ ਸਮਰਾਲਾ ਵਿਖੇ ਇਕ ਨੌਜਵਾਨ ਦਾ ਕੁੱਝ ਵਿਅਕਤੀਆਂ ਵਲੋਂ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਜਿਲ੍ਹੇ ਦੇ ਸਮਰਾਲਾ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਨੌਜਵਾਨ ਦਾ ਕੁਝ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ (Sharp weapons) ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਕੰਮ ਲਈ ਰਾਜਕਰੂਰਾ ਪਿੰਡ ਜਾ ਰਿਹਾ ਸੀ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸਦੇ ਸਾਥੀ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ 20 ਸਾਲਾ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ।
ਘਟਨਾ ਵਾਲੀ ਥਾਂ ‘ਤੇ ਪਹੁੰਚ ਪੁਲਸ ਨੇ ਕੀਤੀ ਜਾਂਚ ਸ਼ੁਰੂ
ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ । ਇਸ ਘਟਨਾ ਸਬੰਧੀ ਮ੍ਰਿਤਕ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਪੁਰਾਣੀ ਰੰਜਸ਼ ਕਾਰਨ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ । ਇੱਕ ਹੋਰ ਦੋਸਤ ਨੇ ਦੱਸਿਆ ਕਿ ਉਹ ਪਾਣੀ ਪੀਣ ਲਈ ਰਾਜਕਰੂਰਾ ਪਿੰਡ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ `ਤੇ ਹਮਲਾ ਕਰ ਦਿੱਤਾ । ਜਿਸ ‘ਤੇ ਉਸਨੂੰ ਜ਼ਖਮੀ (Injured) ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ । ਪੀੜਤ ਪਰਿਵਾਰ ਨੇ ਇਨਸਾਫ਼ ਦੀ ਅਪੀਲ ਕੀਤੀ ਹੈ ।
ਕੀ ਆਖਿਆ ਐਸ. ਐਸ. ਪੀ. ਨੇ
ਉਕਤ ਵਾਪਰੇ ਘਟਨਾਕ੍ਰਮ ਸਬੰਧੀ ਪਠਾਨਕੋਟ ਦੇ ਐਸ. ਐਸ. ਪੀ. (S. S. P.) ਨੇ ਕਿਹਾ ਕਿ ਇਹ ਕਤਲ ਪੁਰਾਣੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ । ਫਿਲਹਾਲ ਮੁਲਜ਼ਮ ਫਰਾਰ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।





