ਵਿਜੀਲੈਂਸ ਨੇ ਰਿਸ਼ਵਤਖੋਰੀ ਮਾਮਲਿਆਂ ਵਿਚ ਅੱਠ ਸਰਕਾਰੀ ਕਰਮਚਾਰੀ ਕੀਤੇ ਗ੍ਰਿਫ਼ਤਾਰ

0
39
Vigilance

ਚੰਡੀਗੜ੍ਹ, 9 ਜੂਨ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਗਈ ਮੁਹਿੰਮ ਤਹਿਤ ਮਈ ਮਹੀਨੇ ਵਿਚ 8 ਸਰਕਾਰੀ ਕਰਮਚਾਰੀਆਂ ਨੂੰ 6 ਰਿਸ਼ਵਤ ਮਾਮਲਿਆਂ ਵਿਚ ਗ੍ਰਿ਼ਫਤਾਰ (Arrest) ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ (State Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਸਖ਼ਤ ਯਤਨ ਕੀਤੇ ਹਨ । ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ । ਉਨ੍ਹਾਂ ਅੱਗੇ ਦੱਸਿਆ ਕਿ ਅੱਠ ਸਰਕਾਰੀ ਕਰਮਚਾਰੀਆਂ ਸਮੇਤ 14 ਮੁਲਜ਼ਮਾਂ ਵਿਰੁੱਧ ਚਾਰ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ ।

ਹੋਰ ਕੀ ਦੱਸਿਆ ਬੁਲਾਰੇ ਨੇ

ਬੁਲਾਰੇ ਨੇ ਕਿਹਾ ਕਿ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਨੇ ਬਿਊਰੋ ਦੁਆਰਾ ਜਾਂਚ ਅਤੇ ਮੁਕੱਦਮਾ ਚਲਾਏ ਗਏ ਦੋ ਰਿਸ਼ਵਤਖੋਰੀ ਮਾਮਲਿਆਂ ਵਿੱਚ ਫੈਸਲੇ ਸੁਣਾਏ । ਇਨ੍ਹਾਂ ਮਾਮਲਿਆਂ ਵਿੱਚ ਕੁੱਲ ਅੱਠ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਅਦਾਲਤਾਂ ਨੇ ਦੋਸ਼ੀਆਂ ਨੂੰ 3 ਸਾਲ ਤੋਂ 5 ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ 10,000 ਰੁਪਏ ਤੋਂ ਲੈ ਕੇ 28,000 ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਹੈ ।

LEAVE A REPLY

Please enter your comment!
Please enter your name here