ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ

0
37
Accident Death

ਮਾਨਸਾ, 10 ਜੂਨ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਅਧੀਨ ਆਉਂਦੇ ਸ਼ਹਿਰ ਭੀਖੀ ਵਿਖੇ ਮੋਟਰਸਾਈਕਲ ਤੇ ਟਰਾਲੀ (Motorcycle and trolley) ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਭੀਖੀ ਨੇੜੇ ਬਹਾਦਰ ਸਿੰਘ ਵਾਲਾ ਡਰੇਨ ਪੁਲ ਨੇੜੇ ਜੋ ਸੜਕ ਹਾਦਸਾ (Road accident) ਵਾਪਰਨ ਦੇ ਚਲਦਿਆਂ ਮੋਟਰਸਾਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ (Death) ਹੋ ਗਈ ਹੈ ਦੀ ਪਛਾਣ ਸੁਖਵੀਰ ਸਿੰਘ (18), ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18), ਪੁੱਤਰ ਛਿੰਦਾ ਸਿੰਘ, ਵਾਸੀ ਹਮੀਰਗੜ੍ਹ ਢੱਪਈ ਵਜੋਂ ਹੋਈ ਹੈ ।

ਪੁਲਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ

ਸੂਚਨਾ ਅਨੁਸਾਰ ਦੋਵੇਂ ਨੌਜਵਾਨ ਹਮੀਰਗੜ੍ਹ ਢੱਪਈ ਪਿੰਡ ਵੱਲ ਜਾ ਰਹੇ ਸਨ ਜਦੋਂ ਇੱਕ ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੰਭੀਰ ਸੱਟਾਂ ਲੱਗਣ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ । ਉਨ੍ਹਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ ।

ਪਿੰਡ ਵਾਸੀਆਂ ਕੀਤੀ ਟਰਾਲੀ ਚਾਲਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਟਰਾਲੀ ਚਾਲਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵੀ ਅਪੀਲ ਕੀਤੀ ਹੈ ।

LEAVE A REPLY

Please enter your comment!
Please enter your name here