ਵਿੱਤ ਮੰਤਰੀ ਨੇ ਕੀਤੀਆਂ ਵੱਖ-ਵੱਖ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

0
43
Meeting

ਚੰਡੀਗੜ੍ਹ, 12 ਜੂਨ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਚੀਮ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਹੜੀ-ਕਿਹੜੀ ਯੂਨੀਅਨਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ । ਇਹਨਾਂ ਮੀਟਿੰਗਾਂ ਵਿਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ ।

ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ (Punjab Government) ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ । ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ ।

ਪ੍ਰ਼ਸ਼ਾਸਨਿਕ ਵਿਭਾਗਾਂ ਨੂੰ ਦਿੱਤੇ ਗਏ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿਚ ਛੋਟ, ਤਨਖਾਹ ਵਿਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ।

ਵੱਖ-ਵੱਖ ਆਗੂਆਂ ਨੇ ਕੀਤੇ ਮੀਟਿੰਗਾਂ ਵਿਚ ਆਪਣੇ-ਆਪਣੇ ਮੁੱਦੇ ਪੇਸ਼

ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ ।

LEAVE A REPLY

Please enter your comment!
Please enter your name here