ਬਿਕਰਮ ਮਜੀਠੀਆ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

0
44
Bikram Majithia

ਨਵੀਂ ਦਿੱਲੀ, 12 ਜੂਨ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋੋਰਟ (Supreme Court) ਨੇ ਬਿਕਰਮ ਮਜੀਠੀਆ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ।

ਸੁਪਰੀਮ ਕੋਰਟ ਨੇ ਰੱਖਿਆ ਹਾਈਕੋਰਟ ਦੇ ਫ਼ੈਸਲੇ ਨੂੰ ਬਰਕਰਾਰ

ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ । ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ (Petition dismissed) ਕਰ ਦਿੱਤੀ ਹੈ ।

ਸੰਜੇ ਸਿੰਘ ਨੇ ਲਗਾਇਆ ਸੀ ਮਜੀਠੀਆ ਤੇ ਡਰੱਗ ਮਾਫੀਆ ਨਾਲ ਸਬੰਧਾਂ ਦਾ ਦੋਸ਼

ਦੱਸਣਯੋਗ ਹੈ ਕਿ ਸੰਜੇ ਸਿੰਘ ਨੇ ਮਜੀਠੀਆ ‘ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ । ਹਾਈ ਕੋਰਟ ਵਲੋਂ ਆਪਣੀ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ।

LEAVE A REPLY

Please enter your comment!
Please enter your name here