ਚੰਡੀਗੜ੍ਹ, 13 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਪੀ. ਜੀ. ਆਈ. ਦੇ ਸਾਹਮਣੇ ਬਣੇ ਇਕ ਮੈਡੀਕਲ ਸਟੋਰ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕੀਤੀ ਗਈ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-11 ਵਿੱਚ ਪੀ. ਜੀ. ਆਈ. ਦੇ ਬਿਲਕੁਲ ਨੇੜੇ ਸਥਿਤ `ਕੁਮਾਰ ਮੈਡੀਕਲ ਸਟੋਰ` (Kumar Medical Store) ‘ਤੇ ਬੇਖੌਫ ਬਦਮਾਸ਼ਾਂ ਵੱਲੋਂ ਸ਼ਰੇਆਮ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ । ਇਸ ਗੋਲੀਬਾਰੀ ਦੌਰਾਨ ਮੈਡੀਕਲ ਸਟੋਰ ਦੇ ਕੈਸ਼ੀਅਰ, ਜਿਸ ਦਾ ਨਾਮ ਜਾਨਕੀ ਦੱਸਿਆ ਜਾ ਰਿਹਾ ਹੈ, ਨੂੰ ਗੋਲੀਆਂ ਲੱਗੀਆਂ ਹਨ । ਜ਼ਖਮੀ (Injured) ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
ਨਕਾਬਪੋਸ਼ ਬਦਮਾਸ਼ ਸਨ ਐਕਟੀਵਾ ਤੇ ਸਵਾਰ
ਮਿਲੀ ਜਾਣਕਾਰੀ ਮੁਤਾਬਕ ਇੱਕ ਐਕਟਿਵਾ ‘ਤੇ ਸਵਾਰ ਹੋ ਕੇ ਆਏ 3 ਨਕਾਬਪੋਸ਼ ਬਦਮਾਸ਼ਾਂ ਨੇ ਅਚਾਨਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਦਿਨ-ਦਿਹੜੇ ਹੋਈ ਇਸ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ।
ਪੁਲਸ ਕਰ ਰਹੀ ਹੈ ਆਲ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਸ ਦੀਆਂ ਉੱਚ-ਅਧਿਕਾਰੀਆਂ ਸਮੇਤ ਕਈ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ । ਪੁਲਸ ਵੱਲੋਂ ਮੈਡੀਕਲ ਸਟੋਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ ।









