ਮੋਗਾ, 16 ਜੂਨ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਕਸਬਾ ਬਾਘਾਪੁਰਾਣਾ ਵਿਖੇ ਚਾਰ ਬੱਚਿਆਂ ਦੇ ਪਿਤਾ ਵਲੋਂ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਤੋਂ ਤੰਗ ਆ ਕੇ ਖੁਦਕੁਸ਼ੀ (Suicide) ਕਰ ਲਈ ਹੈ ।
ਪੁਲਸ ਨੇ ਕਰ ਲਿਆ ਹੈ ਮਾਮਲਾ ਦਰਜ
ਕਸਬਾ ਬਾਘਾਪੁਰਾਣਾ ਦੇ ਅਧੀਨ ਪੈਂਦੇ ਪਿੰਡ ਮਾਹਲਾਂ ਖੁਰਦ (Village Mahlan Khurd) ਵਿਖੇ ਚਾਰ ਬੱਚਿਆਂ ਦੇ ਪਿਤਾ ਨੇ ਅਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ । ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਭਰਾ ਦੇ ਬਿਆਨ ਲੈ ਕੇ ਮ੍ਰਿਕਤ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ (Case registered) ਕਰ ਲਿਆ ਹੈ ।
ਕੀ ਜਾਣਕਾਰੀ ਦਿੱਤੀ ਸਹਾਇਕ ਥਾਣੇਦਾਰ ਨੇ
ਥਾਣਾ ਬਾਘਾਪੁਰਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਚੰਦ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਮਾਹਲਾਂ ਖ਼ੁਰਦ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਸ ਦਾ ਭਰਾ ਮੰਦਰ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਉਸ ’ਤੇ ਚਾਰ ਬੱਚੇ ਹਨ ਜਿਨ੍ਹਾਂ ਵਿਚ ਤਿੰਨ ਲੜਕੀਆਂ ਅਤੇ ਇਕ ਲੜਕਾ ਹੈ ਅਤੇ ਉਸ ਦਾ ਭਰਾ ਪਿਛਲੇ ਕਾਫ਼ੀ ਸਮੇਂ ਤੋਂ ਡਿਪਰੈਸ਼ਨ ਵਿਚ ਰਹਿੰਦਾ ਸੀ ।
ਮ੍ਰਿਤਕ ਨੇ ਮਰਨ ਤੋਂ ਪਹਿਲਾਂ ਕੀ ਦੱਸਿਆ ਆਪਣੇ ਭਰਾ ਨੂੰ
ਜਦ ਉਸ ਨੇ ਆਪਣੇ ਭਰਾ ਮੰਦਰ ਸਿੰਘ ਤੋਂ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਨਾਲ ਜੱਸਾ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਹਨ । ਇਸ ਕਰਕੇ ਮਨਪ੍ਰੀਤ ਕੌਰ ਅਤੇ ਜੱਸਾ ਸਿੰਘ ਉਸਨੂੰ ਤੰਗ ਪ੍ਰੇ਼ਸ਼ਾਨ ਕਰਦੇ ਸੀ । ਜਿਸ ਦੇ ਚੱਲਦਿਆਂ ਮੇਰੇ ਭਰਾ ਨੇ ਇਨ੍ਹਾਂ ਦੋਨੋਂ ਤੋਂ ਤੰਗ ਪ੍ਰੇਸ਼ਾਨ ਹੋ ਕੇ 13 ਜੂਨ ਨੂੰ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ ।
ਪੁਲਸ ਨੇ ਲਾਸ਼ ਕਬਜੇ ਵਿਚ ਲੈ ਕੇ ਰੱਖਵਾ ਦਿੱਤੀ ਹੈ ਮੁਰਦਾਘਰ ਵਿਚ
ਪੁਲਸ ਨੇ ਘਟਨਾ ਦਾ ਪਤਾ ਚਲਦਿਆਂ ਹੀ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ । ਮ੍ਰਿਤਕ ਮੰਦਰ ਸਿੰਘ ਦੇ ਭਰਾ ਚੰਦ ਸਿੰਘ ਦੇ ਬਿਆਨ ਲੈ ਕੇ ਮਨਪ੍ਰੀਤ ਕੌਰ ਅਤੇ ਜੱਸਾ ਸਿੰਘ ਦੇ ਖਿਲਾਫ਼ ਥਾਣਾ ਬਾਘਾਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ।









