ਜਲੰਧਰ, 16 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਸ਼ਾਹਕੋਟ ਨੇੜਲੇ ਪਿੰਡ ਵਿਖੇ ਰਿਟਾਇਰਡ ਪੁਲਸ ਇੰਸਪੈਕਟਰ ਵਲੋਂ ਜਹਿਰੀਲੀ ਚੀਜ (Poisonous thing) ਖਾ ਕੇ ਖੁਦਕੁਸ਼ੀ ਕਰ ਲਈ ਗਈ ਹੈ ।
ਕੌਣ ਹਨ ਰਿਟਾਇਰਡ ਇੰਸਪੈਕਟਰ
ਮਿਲੀ ਜਾਣਕਾਰੀ ਜਲੰਧਰ ਦੇ ਸ਼ਾਹਕੋਟ ਨੇੜਲੇ ਪਿੰਡ ਕਨੀਆਂ ਕਲਾਂ ਵਿੱਚ ਜੋ ਪੰਜਾਬ ਪੁਲਸ ਦੇ ਇੱਕ ਸੇਵਾਮੁਕਤ ਇੰਸਪੈਕਟਰ ਵੱਲੋਂ ਕਥਿਤ ਤੌਰ ‘ਤੇ ਮਾਨਸਿਕ ਤਣਾਅ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦੀ ਪਛਾਣ ਹਰਭਜਨ ਸਿੰਘ (Harbhajan Singh) ਦੇ ਤੌਰ ‘ਤੇ ਹੋਈ ਹੈ ।
ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਕਰ ਲਿਆ ਹੈ ਕੇਸ ਦਰਜ
ਮਾਡਲ ਥਾਣਾ ਸ਼ਾਹਕੋਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਨਕੋਦਰ ਵਿਖੇ ਰਖਵਾਇਆ ਹੈ । ਸ਼ਾਹਕੋਟ ਦੇ ਐਸ. ਐਚ. ਓ. ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਤੇ ਸੁਸਾਈਡ ਨੋਟ ਦੇ ਆਧਾਰ ‘ਤੇ ਨਾਮਜ਼ਦ ਵਿਅਕਤੀਆਂ ਖਿ਼ਲਾਫ਼ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ।
ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ । ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ । ਪੁਲਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।









