ਜੀਰਕਪੁਰ, 18 ਜੂਨ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ (Zirakpur) ਦੇ ਢਕੌਲੀ ਥਾਣੇ ਵਿਖੇ ਬਲਾਤਕਾਰ ਦੇ ਦੋਸ ਹੇਠ ਨੌਜਵਾਨ ਵਿਰੁੱਧ ਮਾਮਲਾ ਦਰਜ (Case registered) ਕੀਤਾ ਗਿਆ ਹੈ ।
ਨੌਜਵਾਨ ਤੇ ਹੈ ਵਿਆਹ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼
ਜ਼ੀਰਕਪੁਰ ਦੇ ਅਧੀਨ ਆਉਂਦੇ ਢਕੌਲੀ ਥਾਣੇ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਇੱਕ ਕੁੜੀ ਨਾਲ ਬਲਾਤਕਾਰ (Rape) ਕਰਨ ਦੇ ਦੋਸ਼ ਹੇਠ ਇੱਕ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਮੁਲਜ਼ਮ ‘ਤੇ ਆਰੋਪ ਹੈ ਕਿ ਉਸ ਨੇ ਵਿਆਹ ਦਾ ਝੂਠਾ ਵਾਅਦਾ ਕਰਕੇ ਪੀੜਤਾ ਨਾਲ ਲਗਾਤਾਰ ਜਿਸਮਾਨੀ ਸਬੰਧ ਬਣਾਏ ਅਤੇ ਬਾਅਦ ਵਿੱਚ ਆਪਣੇ ਵਾਅਦੇ ਤੋਂ ਮੁਕਰ ਗਿਆ । ਆਰੋਪੀ ਫਿਲਹਾਲ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ।
ਪੀੜ੍ਹਤਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦੱਸਿਆ
ਬਲਾਤਕਾਰ ਦੀ 25 ਸਾਲਾ ਪੀੜਤ ਲੜਕੀ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਦੱਸਿਆ ਕਿ ਜੀਤ ਨੇ ਉਸ ਨਾਲ ਵਿਆਹ ਕਰਨ ਦਾ ਪੱਕਾ ਵਾਅਦਾ ਕੀਤਾ ਸੀ । ਉਸ ਦੇ ਇਸੇ ਭਰੋਸੇ ਸਦਕਾ ਜਨਵਰੀ 2026 ਤੋਂ ਉਨ੍ਹਾਂ ਦੇ ਆਪਸੀ ਜਿਸਮਾਨੀ ਸਬੰਧ (Physical relationship) ਬਣਦੇ ਆ ਰਹੇ ਸਨ । ਜਦੋਂ ਵੀ ਕੁੜੀ ਨੇ ਉਸ ‘ਤੇ ਵਿਆਹ ਕਰਵਾਉਣ ਲਈ ਦਬਾਅ ਪਾਇਆ ਤਾਂ ਆਰੋਪੀ ਨੇ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਅਖ਼ੀਰ ਵਿੱਚ ਸਾਫ਼ ਤੌਰ ‘ਤੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ।
ਪੁਲਸ ਕਰ ਰਹੀ ਹੈ ਨੌਜਵਾਨ ਦੀ ਭਾਲ
ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਢਕੌਲੀ ਥਾਣਾ ਪੁਲਸ ਨੇ ਮੁਲਜ਼ਮ ਜੀਤ ਸਿੰਘ ਖਿ਼ਲਾਫ਼ ਧਾਰਾ-69 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ । ਪੁਲਸ ਅਧਿਕਾਰੀਆਂ ਮੁਤਾਬਕ ਵਾਰਦਾਤ ਤੋਂ ਬਾਅਦ ਆਰੋਪੀ ਆਪਣੇ ਟਿਕਾਣਿਆਂ ਤੋਂ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਮਾਮਲੇ ਦੀ ਅਗਲੇਰੀ ਜਾਂਚ ਨਿਯਮਾਂ ਅਨੁਸਾਰ ਜਾਰੀ ਹੈ ।









