ਅੰਮ੍ਰਿਤਸਰ, 18 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੀ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਇਕ ਵੱਡੇ ਰੈਕੇਟ ਦਾ ਪਰਦਾਫਾਸ਼਼ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।
ਕਿੰਨੇ ਹਥਿਆਰ ਬਰਾਮਦ ਕੀਤੇ ਗਏ ਹਨ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਪ੍ਰਾਪਤ ਕਰਨ ਤਹਿਤ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤਹਿਤ ਕਾਰਵਾਈ ਦੌਰਾਨ ਪੁਲਸ ਨੇ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ।
ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ (Director General) ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਕੁਝ ਕਾਰਕੁਨਾਂ ਦੇ ਸੰਪਰਕ ਵਿੱਚ ਸਨ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹਨ ।
ਪੁਲਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਨੂੰ ਗੈਰ-ਸਮਾਜਿਕ ਅਨਸਰਾਂ (Anti-social elements) ਨੂੰ ਸਪਲਾਈ ਕਰਨ ਦੀ ਸਾਜਿ਼ਸ਼ ਘੜੀ ਗਈ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜਬਰੀ ਵਸੂਲੀ, ਹਿੰਸਕ ਕਾਰਵਾਈਆਂ ਕਰਨ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ । ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ।
ਆਰਮਜ਼ ਐਕਟ ਤਹਿਤ ਕੀਤਾ ਗਿਆ ਹੈ ਕੇੇਸ ਦਰਜ
ਉਪਰੋਕਤ ਪਕੜੇ ਗਏ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਏਅਰਪੋਰਟ, ਸਦਰ ਅਤੇ ਛੇਹਰਟਾ ਪੁਲਸ ਸਟੇਸ਼ਨਾਂ ਵਿੱਚ ਆਰਮਜ਼ ਐਕਟ ਤਹਿਤ ਵੱਖ-ਵੱਖ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ । ਪੁਲਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਇਸਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾ ਰਹੀ ਹੈ । ਇਸ ਤੋਂ ਇਲਾਵਾ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗਿਰੋਹ ਰਾਹੀਂ ਪੰਜਾਬ ਵਿੱਚ ਕਿੰਨੇ ਹੋਰ ਹਥਿਆਰ ਤਸਕਰੀ ਕੀਤੇ ਗਏ ਹਨ ।









