ਚੰਡੀਗੜ੍ਹ, 19 ਜੂਨ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਹੈ ਕਿ ਵੀਡੀਓ ‘ਚ ਇਕ ਵੀ ਫ੍ਰੇਮ ਮੇਰੇ ਨਾਲ ਮੇਲ ਨਹੀਂ ਖਾਂਦਾ ।
ਮੇਰਾ ਪੂਰਾ ਜੀਵਨ ਲੋਕਾਂ ਦੀ ਸੇਵਾ ਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁਰਾ ਜਨਤਕ ਜੀਵਨ ਲੋਕਾਂ ਦੀ ਸੋਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ ਉਨ੍ਹਾਂ ਅਤੇ ਸੰਗਤ ਦੇ ਵਿਚਕਾਰਲੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ । ਮੁੱਖ ਮੰਤਰੀ ਨੇ ਕਿਹਾ ਕਿ 2 ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਫਰਜ਼ੀ ਵੀਡੀਓ ਵਿਵਾਦ ਦੀ ਪੂਰੀ ਸੱਚਾਈ ਉਜਾਗਰ ਕਰ ਦਿੱਤੀ ਹੈ ਅਤੇ ਜਾਂਚ ਕੀਤੇ ਗਏ 1191 ਪ੍ਰੇਮਾਂ ਵਿਚੋਂ ਇਕ ਵੀ ਉਨ੍ਹਾਂ ਦੇ ਚਿਹਰੇ, ਕੱਦ, ਸਰੀਰ ਦੀ ਬਣਤਰ ਜਾਂ ਕਿਸੇ ਵੀ ਸਰੀਰਕ ਵਿਸ਼ੇਸ਼ਤਾ ਨਾਲ ਮੇਲ ਨਹੀਂ ਖਾਂਦਾ ।
ਡੀ. ਜੀ. ਪੀ. ਨੂੰ ਕੀ ਨਿਰਦੇਸ਼ ਦਿੱਤੇ ਗਏ ਹਨ
ਇਸ ਪੂਰੇ ਘਟਨਾਕ੍ਰਮ ਨੂੰ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਯੋਜਨਾਬੱਧ ਸਾਜਿ਼ਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਿਲ ਰਹੇ ਅਥਾਹ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ. ਜੀ. ਪੀ. (D. G. P.) ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਫਰਜ਼ੀ ਵੀਡੀਓ ਨੂੰ ਬਣਾਉਣ, ਇਸ ਦੇ ਲਈ ਫੰਡ ਮੁਹੱਈਆ ਕਰਵਾਉਣ ਅਤੇ ਇਸ ਨੂੰ ਪ੍ਰਸਾਰਿਤ ਕਰਨ ਵਾਲੇ ਹਰੇਕ ਵਿਅਕਤੀ ਦੀ ਪਛਾਣ ਕੀਤੀ ਜਾਵੇ, ਚਾਹੇ ਉਹ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਕਿਉਂ ਨਾ ਲੁਕਿਆ ਹੋਵੇ ਅਤੇ ਉਨ੍ਹਾਂ ਨੂੰ ਸੰਗਤ ਦੇ ਸਾਹਮਣੇ। ਲਿਆਂਦਾ ਜਾਵੇ ।









