ਪੰਜਾਬ ਪੁਲਸ ਨੇ ਦੋ ਗਰਮ ਖਿਆਲੀਆਂ ਨੂੰ ਡਿਪੋਰਟ ਕਰਵਾ ਲਿਆਂਦਾ ਭਾਰਤ

0
37
Arrest

ਨਵੀਂ ਦਿੱਲੀ, 19 ਜੂਨ 2026 : ਪੰਜਾਬ ਪੁਲਸ (Punjab Police) ਵਲੋਂ ਕੇਂਦਰੀ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲਸ ਦੇ ਸਹਿਯੋਗ ਨਾਲ ਦੋ ਗਰਮ ਖਿਆਲੀਆਂ (Extremists) ਨਾਲ ਜੁੜੇ ਨੌਜਵਾਨਾਂ ਨੂੰ ਭਾਰਤ ਲਿਆਂਦਾ ਹੈ ।

ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰਕੇ ਲਿਆਂਦਾ ਪੰਜਾਬ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲਸ ਦੇ ਸਹਿਯੋਗ ਨਾਲ ਜੋ ਗਰਮ ਖਿਆਲੀਆਂ ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ (Deport) ਕਰਵਾ ਕੇ ਭਾਰਤ ਲਿਆਂਦਾ ਗਿਆ ਹੈ ਨੂੰ ਦਿੱਲੀ ਦੇ ਆਈ. ਜੀ. ਆਈ. ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਗਿਆ ਹੈ ।

ਕੌਣ ਹਨ ਦੋਵੇਂ ਜਣੇ

ਪੰਜਾਬ ਪੁਲਸ ਦਿੱਲੀ ਵਿਖੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਵਿਚ ਗੁਰਵਿੰਦਰ ਸਿੰਘ ਵਾਸੀ ਅੰਬਾਲਾ ਅਤੇ ਮਨਜੀਤ ਸਿੰਘ ਵਾਸੀ ਪਟਿਆਲਾ ਸ਼ਾਮਲ ਹਨ । ਦੋਵੇਂ ਮਲੇਸ਼ੀਆ ਵਿੱਚ ਬੈਠੇ ਗਰਮ ਖਿਆਲੀਆਂ ਸਮਰਥਿਤ ਅੱਤਵਾਦੀ ਮਾਡਿਊਲ ਦੀ ਅਹਿਮ ਕੜੀ ਸਨ, ਜੋ ਪੰਜਾਬ ਵਿੱਚ ਡੈਡੀਕੇਟਿਡ ਫ੍ਰੇਟ ਕੋਰੀਡੋਰ ਸਮੇਤ ਮਹੱਤਵਪੂਰਨ ਰੇਲਵੇ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿ਼ਸ਼ ਵਿੱਚ ਸ਼ਾਮਲ ਸਨ ।

ਕੀ ਸਾਹਮਣੇ ਆਇਆ ਜਾਂਚ ਵਿਚ

ਅਗਲੇਰੀ ਜਾਂਚ ਦੌਰਾਨ ਇਸ ਅੰਤਰਰਾਸ਼ਟਰੀ ਸਾਜਿ਼ਸ਼ (International conspiracy) ਵਿੱਚ ਮਲੇਸ਼ੀਆ ਵਿੱਚ ਬੈਠੇ ਗਰਮਖਿਆਲੀ ਹੈਂਡਲਰਾਂ ਅਤੇ ਵਿੱਤੀ ਸਹਿਯੋਗੀਆਂ ਦੀ ਭੂਮਿਕਾ ਸਾਹਮਣੇ ਆਈ ਹੈ । ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਵਿਦੇਸ਼ੀ ਬੈਂਕ ਖਾਤਿਆਂ ਰਾਹੀਂ ਗਰਮਖਿਆਲੀ ਆਪਰੇਟਿਵਜ਼ ਤੱਕ ਅੱਤਵਾਦੀ ਫੰਡ ਪਹੁੰਚਾਉਣ, ਪੰਜਾਬ ਵਿੱਚ ਅੱਤਵਾਦੀ ਹਮਲਿਆਂ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਅਤੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਪਾਈ ਗਈ ਹੈ ।

ਅਦਾਲਤ ਨੇ ਦੇ ਦਿੱਤਾ ਦੋਹਾਂ ਦਾ ਪੁਲਸ ਰਿਮਾਂਡ

ਦੋਵਾਂ ਮੁਲਜ਼ਮਾਂ ਨੂੰ 18 ਜੂਨ 2026 ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਅਗਲੇਰੀ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ । ਇਸ ਪੂਰੇ ਨੈੱਟਵਰਕ (Network) ਦਾ ਪਰਦਾਫਾਸ਼ ਕਰਨ ਅਤੇ ਸਾਜਿਸ਼ ਵਿੱਚ ਸ਼ਾਮਲ ਬਾਕੀ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ, ਅੱਤਵਾਦ ਨੂੰ ਮਿਲਣ ਵਾਲੀ ਵਿੱਤੀ ਮਦਦ ਦੇ ਨੈੱਟਵਰਕ ਨੂੰ ਤੋੜਨ ਅਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

LEAVE A REPLY

Please enter your comment!
Please enter your name here