ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤਾ ਚਾਕੂ ਮਾਰ-ਮਾਰ ਕੇ ਨੌਜਵਾਨ ਦਾ ਕਤਲ

0
34
Murder

ਪਟਿਆਲਾ, 20 ਜੂਨ 2026 : ਸ਼ਾਹੀ ਸ਼ਹਿਰ ਪਟਿਆਲਾ (Patiala) ਵਿਖੇ ਅੱਜ ਅਣਪਛਾਤੇ ਹਮਲਾਵਰਾਂ ਵਲੋਂ ਇਕ ਨੌਜਵਾਨ ਦਾ ਤੇਜਧਾਰ ਹਥਿਆਰਾਂ (Sharp weapons) ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ ਜੋ ਉਤਰ ਗਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਅੱਜ ਪਟਿਆਲਾ ਵਿਚ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦੀ ਪਛਾਣ ਮਯੰਕ ਦੇੇ ਤੌਰ ‘ਤੇ ਹੋਈ ਹੈ । ਉਕਤ ਨੌਜਵਾਨ ਉਤਰ ਪ੍ਰਦੇਸ਼ ਦੇ ਬਿਜਨੌਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ ਅਤੇ ਪਟਿਆਲਾ ਦੀ ਪ੍ਰਸਿੱਧ ਜੱਗੀ ਸਵੀਟਸ ਦੇ ਕੰਮ ਕਰਦਾ ਸੀ।

ਹਮਲਾਵਰਾਂ ਨੇ ਕਰ ਦਿੱਤਾ ਸੀ ਨੌਜਵਾਨ ਨੂੰ ਬੁਰੀ ਤਰ੍ਹਾਂ ਜਖਮੀ

ਜਿਸ ਮਯੰਕ ਨਾਮੀ ਨੌਜਵਾਨ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਨੂੰ ਖੂਨ ਨਾਲ ਲੱਥਪਥ ਹੋਣ ‘ਤੇ ਜਖਮੀ ਹਾਲਤ ਵਿਚ ਉਥੇ ਮੌਜੂਦ ਲੋਕਾਂ ਵਲੋਂ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਪੁਲਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੀਤੀ ਜਾਂਚ ਸ਼ੁਰੂ

ਉਕਤ ਕਤਲ ਦੀ ਘਟਨਾ ਦਾ ਪਤਾ ਚਲਦਿਆਂ ਹੀ ਸਬੰਧਤ ਖੇਤਰ ਦੀ ਪੁਲਸ ਟੀਮ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਘਟਨਾ ਸਬੰਧੀ ਪੁੱਛਗਿੱਛ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ਼ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ ।

LEAVE A REPLY

Please enter your comment!
Please enter your name here