ਚੰਡੀਗੜ੍ਹ, 22 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਆਖਿਆ ਹੈ ਕਿ ਤਿੰਨ ਮਹੀਨਿਆਂ ਦੀ ਮਾਵਾਂ ਧੀਆਂ ਸਤਿਕਾਰ ਰਾਸੀ 1 ਜਲਾਈ ਨੂੰ ਹਰ ਯੋਗ ਔਰਤ ਦੇ ਖਾਤੇ ਵਿਚ ਜਮ੍ਹਾ ਹੋਵੇਗੀ ।
ਕਿਸ ਵਰਗ ਦੀ ਔਰਤ ਨੂੰ ਪ੍ਰਤੀ ਮਹੀਨਾ ਕੀ ਰਾਸ਼ੀ ਮਿਲੇਗੀ
ਮਿਲੀ ਜਾਣਕਾਰੀ ਅਨੁਸਾਰ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਕਿ `ਮਾਵਾਂ ਧੀਆਂ ਸਤਿਕਾਰ ਯੋਜਨਾ` (Mawa Dhiya satkar Yojna) ਤਹਿਤ ਪਹਿਲੀ 3 ਮਹੀਨਿਆਂ ਦੀ ਸਤਿਕਾਰ ਰਾਸ਼ੀ 1 ਜੁਲਾਈ ਨੂੰ ਸਿੱਧੀ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾ ਕੀਤੀ ਜਾਵੇਗੀ । ਇਸ ਯੋਜਨਾ ਤਹਿਤ ਦਲਿਤ ਮਾਵਾਂ ਅਤੇ ਭੈਣਾਂ ਨੂੰ 4,500 ਰੁਪਏ ਅਤੇ ਹੋਰ ਸਾਰੇ ਵਰਗਾਂ ਦੀਆਂ ਔਰਤਾਂ ਨੂੰ 3,000 ਰੁਪਏ ਦਿੱਤੇ ਜਾਣਗੇ ।
‘ਆਪ’ ਦੀ ਸਰਕਾਰ ਦੇ ਰਹਿਣ ਤੱਕ ਸਹਾਇਤਾ ਰਹੇਗੀ ਲਗਾਤਾਰ ਜਾਰੀ : ਮੁੱਖ ਮੰਤਰੀ
ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਸਨਮਾਨ, ਆਰਥਿਕ ਸੁਰੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ (Punjab Government) ਦੀ ਵਚਨਬੱਧਤਾ ਦਾ ਸਬੂਤ ਹੈ । ਜਦੋਂ ਤੱਕ ਪੰਜਾਬ ਵਿਚ `ਆਪ` ਦੀ ਸਰਕਾਰ ਰਹੇਗੀ, ਉਦੋਂ ਤੱਕ ਇਹ ਸਹਾਇਤਾ ਨਿਰੰਤਰ ਜਾਰੀ ਰਹੇਗੀ । ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫ਼ੋਨਾਂ `ਤੇ ਸੰਦੇਸ਼ ਪ੍ਰਾਪਤ ਹੋਵੇਗਾ ।









