ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਨੂੰ – ਇੰਚਾਰਜ ਰਾਘਵ ਚੱਡਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਦੀ ਰਾਖੀ ਸਾਵੰਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਨਵਜੋਤ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਲਗਾਤਾਰ ਸ਼ੇਖੀ ਮਾਰਨ ਲਈ ਕਾਂਗਰਸ ਹਾਈਕਮਾਂਡ ਵੱਲੋਂ ਝਿੜਕਿਆ ਗਿਆ ਹੈ। ਇਸ ਲਈ ਬਦਲਾਵ ਲਈ ਅੱਜ ਉਹ ਅਰਵਿੰਦ ਕੇਜਰੀਵਾਲ ਦੇ ਪਿੱਛੇ ਚਲੇ ਗਏ ਹੈ। ਕੱਲ ਤੱਕ ਇੰਤਜ਼ਾਰ ਕਰੋ, ਕਿਉਂਕਿ ਸਿੱਧੂ ਫਿਰ ਕੈਪਟਨ ਦੇ ਪਿੱਛੇ ਪੈ ਜਾਣਗੇ।
The Rakhi Sawant of Punjab politics -Navjot Singh Sidhu- has received a scolding from Congress high command for non stop rant against Capt. Therefore today,for a change, he went after Arvind Kejriwal. Wait till tomorrow for he shall resume his diatribe against Capt with vehemence https://t.co/9SDr8js8tA
— Raghav Chadha (@raghav_chadha) September 17, 2021
ਦੱਸ ਦਈਏ ਕਿ, ਨਵਜੋਤ ਸਿੱਧੂ ਨੇ ਅੱਜ ਟਵੀਟ ਕਰ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਧਰਨਾ ਦੇ ਰਹੇ ਸਨ, ਤੱਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਾਈਵੇਟ ਮੰਡੀ ਏਪੀਐਮਸੀ ਨੂੰ ਰੱਦ ਕਰਕੇ ਨਿੱਜੀ ਮੰਡੀ ਸਥਾਪਤ ਕਰਨ ਲਈ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਲਾਗੂ ਕੀਤਾ ਸੀ। ਉਸ ਤੋਂ ਬਾਅਦ ਕੇਜਰੀਵਾਲ ਨੇ ਸੰਸਦ ਸੱਦਕੇ ਬਿਲ ਪਾੜਨ ਦਾ ਡਰਾਮਾ ਕੀਤਾ ਸੀ। ਰਾਘਵ ਚੱਡਾ ਨੇ ਉਨ੍ਹਾਂ ਦੇ ਇਸ ਬਿਆਨ ‘ਤੇ ਪਲਟਵਾਰ ਕਰਦੇ ਹੋਏ ਇਹ ਟਵੀਟ ਕੀਤਾ ਹੈ ।