ਪੰਜਾਬ ਸਰਕਾਰ ਕਰ ਚੁੱਕੀ ਹੈ ਆਧੁਨਿਕ ਪੇਂਡੂ ਜਿੰਮ ਜਨਤਾ ਨੂੰ ਸਮਰਪਿਤ : ਮੁੱਖ ਮੰਤਰੀ

0
36
Chief Minister

ਫਰੀਦਕੋਟ, 29 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕਈ ਆਧੁਨਿਕ ਪੇਂਡੂ ਜਿੰਮ (Modern rural gym) ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ।

ਕਿੰਨੇ ਜਿੰਮ ਕੀਤੇ ਜਾ ਚੁੱਕੇ ਹਨ ਜਨਤਾ ਨੂੰ ਸਮਰਪਿਤ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੂਬੇ ਭਰ ਵਿਚ ਆਧੁਨਿਕ ਪੇਂਡੂ ਜਿੰਮ ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਦੀ ਗਿਣਤੀ 500 ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲ ਕਦਮੀ ਦਾ ਉਦੇਸ਼ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹੋਏ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ ।

ਹੋਰ ਕਿੰਨੇ ਜਿੰਮ ਸਥਾਪਤ ਕਰ ਰਹੀ ਹੈ ਸਰਕਾਰ

ਪ੍ਰਾਪਤ ਸੂਚਨਾ ਮੁਤਾਬਕ 1791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਮਰਥਨ ਨਾਲ ਪੰਜਾਬ ਸਰਕਾਰ (Punjab Government) ਪੰਜਾਬ ਭਰ ਵਿੱਚ 3000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3100 ਖੇਡ ਮੈਦਾਨ ਵਿਕਸਤ ਕਰ ਰਹੀ ਹੈ. ਇਸ ਤੋਂ ਇਲਾਵਾ ਖੇਤੀਬਾੜੀ ਵਿੱਚ ਟਿਕਾਊ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ਾਲ ਪੁਨਰ ਸੁਰਜੀਤੀ ਮੁਹਿੰਮ ਚਲਾਈ ਜਾ ਰਹੀ ਹੈ ।

ਪੇਂਡੂ ਜਿੰਮ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਅਤੇ ਖੇਡ ਭਾਈਚਾਰੇ ਲਈ ਇੱਕ ਇਤਿਹਾਸਕ ਦਿਨ ਹੈ. ਇਹ ਪੇਂਡੂ ਜਿੰਮ ਅਤੇ ਖੇਡ ਦੇ ਮੈਦਾਨ ਸਾਡੀ ‘ਨਸਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਮਜ਼ਬੂਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਫਰੀਦਕੋਟ ਦੇ ਚੰਦ ਬਾਜਾ ਪਿੰਡ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ ।

ਪਹਿਲੀ ਵਾਰ ਹੈ ਕਿ ਖੇਡਾਂ ਲਈ ਕਰੋੜਾਂ ਦਾ ਬਜਟ ਅਲਾਟ ਕੀਤਾ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ, ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਅਲਾਟ ਕੀਤਾ ਗਿਆ ਹੈ। ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਅਤੇ ਆਧੁਨਿਕ ਜਿੰਮਾਂ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ‘ਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਹੈ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਜਿੰਮ ਨਹੀਂ ਹਨ, ਸਗੋਂ ਪੰਜਾਬ ਦੇ ਨੌਜਵਾਨਾਂ ਲਈ ਇੱਕ ਸਿਹਤਮੰਦ ਅਤੇ ਉੱਜਵਲ ਭਵਿੱਖ ਦੀ ਨੀਂਹ ਹਨ. ਇਸ ਤੋਂ ਇਲਾਵਾ ਸੂਬੇ ਦੇ ਸਾਰੇ ਜਿ਼ਲ੍ਹਿਆਂ ‘ਚ 3100 ਖੇਡ ਦੇ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਚੋਂ 250 ਪਹਿਲਾਂ ਹੀ ਜਨਤਾ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ।

ਪੰਜਾਬ ਸਰਕਾਰ ਨੇ ਕੀਤੀ ਹੈ ਪਿੰਡਾਂ ਦੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਦੀ ਮੁਹਿੰਮ

ਇੱਕ ਹੋਰ ਮਹੱਤਵਪੂਰਨ ਪਹਿਲ ਕਦਮੀ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ । ਇਨ੍ਹਾਂ ਛੱਪੜਾਂ ਨੂੰ ਸਾਫ਼ ਕਰਨ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਖੇਤੀਬਾੜੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ. ਇਸ ਨਾਲ ਭੂਮੀਗਤ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ ।

ਔਰਤਾਂ ਨੂੰ ਜਾਰੀ ਹੋਣ ਵਾਲੀ ਰਾਸ਼ੀ ਜਾਵੇਗੀ ਸਿੱਧ ਬੈਂਕ ਖਾਤਿਆਂ ਵਿਚ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ, 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸਹਾਇਤਾ ਰਾਸ਼ੀ ਬਾਰੇ ਜਾਣਕਾਰੀ ਮਿਲਣੀ ਸ਼ੁਰੂ ਹੋ ਜਾਵੇਗੀ, ਅਤੇ ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾਈ ਜਾਵੇਗੀ । ਅਨੁਸੂਚਿਤ ਜਾਤੀ (ਐਸ. ਸੀ.) ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ । ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ ।

ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਹੈ ਉਮੀਦ

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ । ਸੂਬਾ ਸਰਕਾਰ ਨੇ ਇਸਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਹਿਲਾਂ ਹੀ 9,300 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਪਤਵੰਤੇ ਮੌਜੂਦ ਸਨ ।

LEAVE A REPLY

Please enter your comment!
Please enter your name here