ਵਿੱਤੀ ਸਾਲ ਦੌਰਾਨ ਕੀਤੀ ਜਾ ਚੁੱਕੀ ਹੈ ਕਰੋੜਾਂ ਦੀ ਰਾਸ਼ੀ ਜਾਰੀ : ਮੰਤਰੀ

0
35
Minister

ਚੰਡੀਗੜ੍ਹ, 30 ਜੂਨ 2026 : ਕੈਬਨਿਟ ਮੰਤਰੀ (Cabinet Minister) ਡਾਕਟਰ ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ।

ਕਿੰਨੀ ਰਾਸੀ ਜਾਰੀ ਕੀਤੀ ਜਾ ਚੁੱਕੀ ਹੈ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ । ਡਾ. ਬਲਜੀਤ ਕੌਰ ਦੇ ਮੁਤਾਬਕ ਪੰਜਾਬ ਸਰਕਾਰ (Punjab Government) ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮੱਦਦ ਪਹੁੰਚੇ ।

ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ ਕਿੰਨੇ ਦਾ ਰੱਖਿਆ ਗਿਆ ਹੈ ਬਜਟ

ਕੈਬਨਿਟ ਮੰਤਰੀ ਨੇ ਮੁਤਾਬਕ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ । ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ । ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭੱਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ ।

ਫੰਡਾਂ ਸਬੰਧੀ ਕੀ ਵੇਰਵਾ ਦਿੱਤਾ ਗਿਆ ਕੈਬਨਿਟ ਮੰਤਰੀ ਵਲੋਂ

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ‘ਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ਗਈ ਹੈ । ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ ।

LEAVE A REPLY

Please enter your comment!
Please enter your name here