ਮੁੱਖ ਮੰਤਰੀ ਮਾਨ ਨੇ ਕੀਤੀ ਬਟਨ ਦਬਾ ਕੇ ਮਹਿਲਾਵਾਂ ਦੇ ਖਾਤੇ ਵਿਚ ਰਾਸ਼ੀ ਟ੍ਰਾਂਸਫਰ

0
35
Chief Minister

ਚੰਡੀਗੜ੍ਹ, 1 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ (Mawa Dhiyan Satkar Yojna) ਤਹਿਤ ਮਹਿਲਾਵਾਂ ਦੇ ਖਾਤੇ ਵਿਚ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ ।

ਵੱਖ-ਵੱਖ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿਚ ਭੇਜੀ ਜਾ ਰਹੀ ਹੈ ਸਿੱਧੇ ਰਾਸ਼ੀ

ਪੰਜਾਬ ਸਰਕਾਰ (Punjab Government) ਵੱਲੋਂ ਜੋ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਤੋਂ ਪੰਜਾਬ ਦੀਆਂ ਔਰਤਾਂ (Women of Punjab) ਨੂੰ ਜੋ ਰਾਸ਼ੀ ਜਾਰੀ ਕੀਤੀ ਗਈ ਹੈ ਉਹ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾ ਰਹੀ ਹੈ । ਇਸ ਯੋਜਨਾ ਐਸ. ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਅਤੇ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟ੍ਰਾਂਸਫਰ (Money transfer) ਕੀਤੀ ਗਈ ਹੈ । ਦੱਸਣਯੋਗ ਹੈ ਕਿ ਸਰਕਾਰ ਵੱਲੋਂ ਇਕੱਠੇ ਤਿੰਨ ਮਹੀਨਿਆਂ ਯਾਨੀ ਜੁਲਾਈ, ਅਗਸਤ ਅਤੇ ਸਤੰਬਰ ਦੇ ਪੈਸੇ ਮਹਿਲਾਵਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ । ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੋਂ ਹੀ ਇਹ ਸਨਮਾਨ ਰਾਸ਼ੀ ਬੀਬੀਆਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ ।

ਹੁਣ ਇਹ ਯੋਜਨਾ ਕਦੇ ਬੰਦ ਨਹੀਂ ਹੋਵੇਗੀ : ਭਗਵੰਤ ਮਾਨ

ਇਸ ਮੌਕੇ ਔਰਤਾਂ ਨੂੰ ਸਨਮੁੱਖ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਅਤੇ ਔਰਤਾਂ ਨੂੰ ਵੱਡਾ ਭਰੋਸਾ ਦਿੰਦਿਆਂ ਕਿਹਾ ਕਿ ਹੁਣ ਇਹ ਯੋਜਨਾ ਕਦੇ ਵੀ ਬੰਦ ਨਹੀਂ ਹੋਵੇਗੀ । ਅਸੀਂ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ-ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ । ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਦੇ ਰਾਜ ਵਿੱਚ ਹੁਣ `ਜਨਤਾ ਦਾ ਪੈਸਾ ਸਿੱਧਾ ਜਨਤਾ ਤੱਕ ਜਾਣਾ ਸ਼ੁਰੂ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ ।

LEAVE A REPLY

Please enter your comment!
Please enter your name here