ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

0
31
Vigilance

ਪਟਿਆਲਾ, 3 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਮਾਣਾ ਜਿ਼ਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ (Bribe) ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ । ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜਿ਼ਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਬੁਲਾਰੇ ਨੇ ਦੱਸਿਆ ਕਿ ਸਿਕਾਇਤਕਰਤਾ (Complainant) ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ । ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ. ਐਸ. ਆਈ. ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਜੋ ਇਸ ਸਮੇਂ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟ੍ਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ । ਨਤੀਜੇ ਵਜੋਂ ਗਿਰਵੀ ਰੱਖੀ ਜਾਇਦਾਦ ਦਾ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ।

ਸਿਕਾਇਤਕਰਤਾ ਤੋਂ ਰੀਡਰ ਨੇ ਮੰਗੇ ਸੀ 25 ਹਜ਼ਾਰ

ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸਿ਼ਕਾਇਤਕਰਤਾ ਸਮਾਣਾ ਵਿੱਚ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ । ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ 25,000 ਦੀ ਰਿਸ਼ਵਤ ਦੀ ਮੰਗ ਕੀਤੀ । ਗੱਲਬਾਤ ਤੋਂ ਬਾਅਦ ਦੋਸ਼ੀ 6,000 ਰੁਪਏ ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆ ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਲਈ ਕਿਹਾ ਗਿਆ ।

ਸਿਕਾਇਤ ਤੇ ਕਾਰਵਾਈ ਕਰਦਿਆਂ ਕੀਤਾ ਗਿਆ ਗ੍ਰਿਫ਼ਤਾਰ

ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ ਸਿ਼ਕਾਇਤਕਰਤਾ ਨੇ ਵੀਬੀ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ । ਉਸਦੀ ਸਿ਼ਕਾਇਤ `ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿਕਾਇਤਕਰਤਾ ਤੋਂ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ।

LEAVE A REPLY

Please enter your comment!
Please enter your name here