ਮੌਸਮ ਵਿਭਾਗ ਨੇ ਕੀਤੀ ਹੈ ਪੰਜਾਬ-ਚੰਡੀਗੜ੍ਹ ਵਿਚ ਮੀਂਹ ਪੈਣ ਦੀ ਚਿਤਾਵਨੀ ਜਾਰੀ

0
33
Weather

ਚੰਡੀਗੜ੍ਹ, 3 ਜੁਲਾਈ 2026 : ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਵਲੋਂ ਪੰਜਾਬ ਤੇ ਚੰਡੀਗੜ੍ਹ ਦੇ ਵਿਚ ਅੱਜ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਚੰਡੀਗੜ੍ਹ ਤੇ ਪੰਜਾਬ ਲਈ ਕੀਤਾ ਗਿਆ ਹੈ ਯੈਲੋ ਐਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿਚ ਮਾਨਸੂਨ ਸਰਗਰਮ ਹੋ ਗਿਆ ਹੈ । ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਸੰਬੰਧ ਵਿੱਚ `ਯੈਲੋ ਅਲਰਟ`(Yellow Alert) ਜਾਰੀ ਕੀਤਾ ਹੈ । ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ । ਲਗਾਤਾਰ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ ।

ਪੰਜ ਦਿਨਾਂ ਤੱਕ ਰਹੇਗਾ ਮੀਂਹ ਦਾ ਦੌਰ ਜਾਰੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਜਾਰੀ ਰਹੇਗਾ । ਮਾਨਸੂਨ (Monsoon) 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਪਹੁੰਚਿਆ ਸੀ । ਇਹ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ ਨੌਂ ਦਿਨ ਦੇਰੀ ਨਾਲ ਅਤੇ ਚੰਡੀਗੜ੍ਹ ਵਿੱਚ ਸੱਤ ਦਿਨ ਦੇਰੀ ਨਾਲ ਪਹੁੰਚਿਆ ।

ਮਾਨਸੂਨ ਦੀ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਆਈ ਹੈ ਕਾਫ਼ੀ ਗਿਰਾਵਟ

ਪੰਜਾਬ ਵਿੱਚ ਮਾਨਸੂਨ ਦੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ । ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ (Temperature) ਆਮ ਨਾਲੋਂ ਲਗਭਗ 2.5 ਡਿਗਰੀ ਸੈਲਸੀਅਸ ਘੱਟ ਹੋ ਗਿਆ ਹੈ । ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਰੋਪੜ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਸਭ ਤੋਂ ਘੱਟ 20.8 ਡਿਗਰੀ ਸੈਲਸੀਅਸ ਰਿਹਾ ਜੋ ਕਿ ਪੰਜਾਬ ਭਰ ਵਿੱਚ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ ।

ਤਾਪਮਾਨ ਘਟਣ ਨਾਲ ਮਿਲੀ ਹੈ ਲੋਕਾਂ ਨੂੰ ਗਰਮੀ ਤੋਂ ਰਾਹਤ

ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਲਗਭਗ 3.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਰਾਤ ਨੂੰ ਵੀ ਗਰਮੀ ਤੋਂ ਰਾਹਤ ਮਿਲੀ ਹੈ । ਅੱਜ ਤੇ ਭਲਕੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ । 5 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜਿ਼ਲ੍ਹਿਆਂ ਲਈ ਭਾਰੀ ਬਾਰਸ਼ ਲਈ `ਔਰੇਂਜ ਅਲਰਟ`(Orange Alert) ਜਾਰੀ ਕੀਤਾ ਗਿਆ ਹੈ । ਇਸ ਸਮੇਂ ਦੌਰਾਨ, ਕਈ ਥਾਵਾਂ `ਤੇ ਮੋਹਲੇਧਾਰ ਮੀਂਹ, ਬਿਜਲੀ ਡਿੱਗਣ (Lightning strike) ਅਤੇ ਤੇਜ਼ ਝੱਖੜ ਦੀ ਸੰਭਾਵਨਾ ਹੈ ।

ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਕੀਤੀ ਹੈ ਮੌਸਮ ਵਿਭਾਗ ਨੇ ਅਪੀਲ

ਪ੍ਰਸ਼ਾਸਨ ਨੇ ਇਕ ਸਲਾਹ ਜਾਰੀ ਕੀਤੀ ਹੈ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੌਰਾਨ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਖੰਡਰ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ । ਇਸ ਤੋਂ ਇਲਾਵਾ ਉਨ੍ਹਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਾਣੀ ਭਰੇ ਅਤੇ ਨੀਵੇਂ ਇਲਾਕਿਆਂ ਵਿੱਚ ਬੇਲੋੜੀ ਆਵਾਜਾਈ ਤੋਂ ਬਚਣ ਲਈ ਕਿਹਾ ਗਿਆ ਹੈ ।

LEAVE A REPLY

Please enter your comment!
Please enter your name here