ਧੂਰੀ, 7 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ ਅਧੀਨ ਆਉਂਦੇ ਸ਼ਹਿਰ ਧੂਰੀ (City Dhuri) ਵਿਖੇ ਦੋ ਨੌਜਵਾਨਾਂ ਦਾ ਪੰਜ ਅਣਪਛਾਤੇ ਨੌਜਵਾਨਾਂ ਨੇ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤਾ ਹੈ ।
ਕੌਣ ਹਨ ਦੋਵੇਂ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਧੂਰੀ ਵਿਖੇ ਜੋ ਅੱਜ ਦੁਪਹਿਰ ਵੇਲੇ ਪੰਜ ਦੇ ਕਰੀਬ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਨੌਜਵਾਨਾਂ (Two young people) ਦਾ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਦੇਵ ਕੁਮਾਰ ਅਤੇ ਅਨਿਲ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋਵੇਂ ਨੌਜਵਾਨ ਹੇਅਰ ਕਟਿੰਗ ਦੀ ਦੁਕਾਨ ਵਿਚ ਬੈਠੇ ਸਨ ਕਿ ਅਚਾਨਕ ਹੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ ।
ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਨੇ
ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਦੇ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਤਕਰੀਬਨ ਡੇਢ ਵਜੇ ਦੇ ਲਗਭਗ ਇੱਕ ਹੇਅਰ ਕਟਿੰਗ ਦੀ ਦੁਕਾਨ ਵਿੱਚ ਬੈਠੇ ਦੋ ਨੌਜਵਾਨ ਜਿਨਾਂ ਦਾ ਨਾਮ ਦੇਵ ਕੁਮਾਰ ਅਤੇ ਅਨਿਲ ਕੁਮਾਰ ਸੀ, ਉਹਨਾਂ ਦੇ ਉੱਪਰ ਆ ਕੇ ਪੰਜ ਦੇ ਲਗਭਗ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ (Sharp weapons) ਦੇ ਨਾਲ ਹਮਲਾ ਕਰ ਦਿੱਤਾ । ਉਹਨਾਂ ਕਿਹਾ ਕਿ ਦੇਵ ਕੁਮਾਰ ਅਤੇ ਅਨਿਲ ਕੁਮਾਰ ਨੂੰ ਹਸਪਤਾਲ ਵਿਖੇ ਭੇਜ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਨਜ਼ਦੀਕੀ ਦੁਕਾਨਾਂ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੇ ਹਾਂ ਹੁਣ ਤੱਕ ਦੀ ਜਾਣਕਾਰੀ ਮੁਤਾਬਿਕ ਇਹ ਆਪਸੀ ਰੰਜਿਸ਼ ਦਾ ਮਾਮਲਾ ਹੈ। ਦੋਸ਼ੀ ਜਲਦ ਫੜੇ ਜਾਣਗੇ ।
ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀ ਦੱਸਿਆ
ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਕੋਲੇ ਦੋ ਮਰੀਜ਼ ਆਏ ਸਨ ਜਿਨਾਂ ਦੇ ਵਿੱਚ ਦੇਵ ਕੁਮਾਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਅਨਿਲ ਕੁਮਾਰ ਦੀ ਇਲਾਜ ਦੌਰਾਨ ਦੋ ਤਿੰਨ ਮਿੰਟ ਦੇ ਵਿੱਚ ਮੌਤ ਹੋ ਗਈ ਸਾਡੇ ਵੱਲੋਂ ਪੋਸਟਮਾਰਟਮ (Postmortem) ਕਰਕੇ ਬਣਨ ਦੀ ਰਿਪੋਰਟ ਪੁਲਸ ਨੂੰ ਸੌਂਪ ਦਿੱਤੀ ਜਾਵੇਗੀ ।









