ਅੰਮ੍ਰਿਤਸਰ, 10 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਫਿ਼ਲਮ ਸਤਲੁਜ ‘ਤੇ ਲਗਾਈ ਗਈ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਐਸ. ਜੀ. ਪੀ. ਸੀ. ਵਲੋਂ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ।
ਰੋਸ ਪ੍ਰਦਰਸ਼ਨ ਦੌਰਾਨ ਡੀ. ਸੀ. ਨੂੰ ਦਿੱਤਾ ਰਾਜਪਾਲ ਦੇ ਨਾਮ ਮੰਗ ਪੱਤਰ
ਮਿਲੀ ਜਾਣਕਾਰੀ ਅਨੁਸਾਰ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ`(film Sutlej) ‘ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਦੇ ਦੌਰਾਨ ਐਸ. ਜੀ. ਪੀ. ਸੀ. ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਦਿਆਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪ ਕੇ ਫਿਲਮ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ।
ਕੀ ਆਖਿਆ ਐਸ. ਜੀ. ਪੀ. ਸੀ. ਮੈਂਬਰ ਮਹਿਤਾ ਨੇ
ਇਸ ਮੌਕੇ ਐਸ. ਜੀ. ਪੀ. ਸੀ. (S. G. P. C.) ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦੇ 1980 ਤੋਂ 1995 ਤੱਕ ਦੇ ਦੌਰ ਦੌਰਾਨ ਹੋਈਆਂ ਘਟਨਾਵਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਭਾਈ ਜਸਵੰਤ ਸਿੰਘ ਖਾਲੜਾ ਨੇ ਦੁਨੀਆ ਸਾਹਮਣੇ ਲਿਆਂਦਾ ਸੀ । ਉਨ੍ਹਾਂ ਕਿਹਾ ਕਿ ਖਾਲੜਾ ਵੱਲੋਂ ਅਣਪਛਾਤੀਆਂ ਦੱਸ ਕੇ ਸਸਕਾਰ ਕੀਤੀਆਂ ਗਈਆਂ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣਾ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ ਅਤੇ ਇਸੇ ਸੱਚ ਨੂੰ ਫਿਲਮ ‘ਸਤਲੁਜ`ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।
ਸਤਲੁਜ ਦਰਿਆ ਕੰਢੇ ਕੀਤੀ ਜਾਵੇਗੀ ਅਰਦਾਸ
ਉਕਤ ਮਾਰਚ ਦੀ ਅਗਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਇੱਕ ਅਰਦਾਸ ਵੀ ਕੀਤੀ ਜਾਵੇਗੀ । ਉਨ੍ਹਾਂ ਟਿੱਪਣੀ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਉਸ ਯੁੱਗ ਬਾਰੇ ਸੱਚਾਈ ਨੂੰ ਉਜਾਗਰ ਕਰਨ ਦੀ ਕੋਸਿ਼ਸ਼ ਕੀਤੀ ਸੀ ਤੇ ਅਜਿਹੇ ਯਤਨ ਵਿੱਚ ਉਨ੍ਹਾਂ ਨੂੰ ਆਪਣੀ ਜਾਨ ਗੁਆਉਣੀ ਪਈ । ਸੈਂਸਰ ਬੋਰਡ ਦੇ ਇਤਰਾਜ਼ਾਂ ਨੂੰ ਦੂਰ ਕਰਨ ਤੋਂ ਬਾਅਦ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਇੱਕ ਫ਼ਿਲਮ ‘ਸਤਲੁਜ`ਸਿਰਲੇਖ ਹੇਠ ਬਣਾਈ ਗਈ ਸੀ, ਪਰ ਹੁਣ ਇਸ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ।









