ਸੰਗਰੂਰ ਪੁਲਸ ਨੇ ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਵਾਪਸ

0
36
Sangrur Police

ਸੰਗਰੂਰ, 11 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਪੁਲਸ ਵਲੋਂ ਗੁੰਮ ਹੋਏ ਮੋਬਾਇਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਮੋਬਾਇਲ ਕੀਤੇ ਗਏ ਹਨ ਵਾਪਸ

ਸੀਨੀਅਰ ਪੁਲਿਸ ਕਪਤਾਨ ਸੰਗਰੂਰ (Senior Superintendent of Police Sangrur) ਡਾ. ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਦੇ ਗੁੰਮ ਹੋਏ 103 ਮੋਬਾਈਲ ਫੋਨਾਂ ਨੂੰ ਸੀ. ਈ. ਆਈ. ਆਰ. ਪੋਰਟਲ (C. E. I. R. Portal) ਦੀ ਮਦਦ ਨਾਲ ਟ੍ਰੇਸ ਕਰਕੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨਾ ਸਿਰਫ਼ ਲੋਕਾਂ ਦਾ ਕੀਮਤੀ ਸਮਾਨ ਵਾਪਸ ਮਿਲ ਰਿਹਾ ਹੈ, ਸਗੋਂ ਉਨ੍ਹਾਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਵਿੱਚ ਵੀ ਸੰਗਰੂਰ ਪੁਲਿਸ ਅਹਿਮ ਭੂਮਿਕਾ ਨਿਭਾ ਰਹੀ ਹੈ ।

ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ

ਐਸ. ਐਸ. ਪੀ. ਨੇ ਦੱਸਿਆ ਕਿ ਸ੍ਰੀ ਦਵਿੰਦਰ ਅੱਤਰੀ ਪੀ. ਪੀ. ਐੱਸ. ਕਪਤਾਨ ਪੁਲਸ (ਇਨਵੈਸਟੀਗੇਸ਼ਨ), ਸੰਗਰੂਰ ਦੀ ਸੁਪਰਵੀਜ਼ਨ ਅਤੇ ਸੁਖਦੇਵ ਸਿੰਘ ਬਰਾੜ, ਪੀ. ਪੀ. ਐੱਸ. ਉਪ-ਕਪਤਾਨ ਪੁਲਸ (ਇਨਵੈਸਟੀਗੇਸ਼ਨ), ਸੰਗਰੂਰ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ (Cyber ​​Crime Police Station) ਸੰਗਰੂਰ ਦੀ ਟੀਮ ਨੇ ਇਸ ਮੁਹਿੰਮ ਤਹਿਤ ਅੱਜ 103 ਗੁੰਮ ਹੋਏ ਮੋਬਾਈਲ ਫੋਨ, ਜਿਨ੍ਹਾਂ ਦੀ ਅੰਦਾਜ਼ਨ ਕੀਮਤ ਕਰੀਬ 15 ਲੱਖ ਰੁਪਏ ਹੈ, ਬਰਾਮਦ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤੇ ਹਨ ।

ਪਹਿਲਾਂ ਵੀ ਕੀਤੇ ਗਏ ਹਨ ਵੱਡੀ ਗਿਣਤੀ ਵਿਚ ਮੋਬਾਇਲ ਵਾਪਸ : ਐਸ. ਐਸ. ਪੀ.

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੀ. ਈ. ਆਈ. ਆਰ. ਪੋਰਟਲ ਦੀ ਮਦਦ ਨਾਲ 1,839 ਗੁੰਮ ਹੋਏ ਮੋਬਾਈਲ ਫੋਨ (Lost mobile phones) ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਸੌਂਪੇ ਜਾ ਚੁੱਕੇ ਹਨ । ਇਸ ਤਰ੍ਹਾਂ ਸੰਗਰੂਰ ਪੁਲਸ ਹੁਣ ਤੱਕ ਕੁੱਲ 1,942 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸਪੁਰਦ ਕਰ ਚੁੱਕੀ ਹੈ । ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸੰਗਰੂਰ ਪੁਲਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ 24 ਘੰਟੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਗੁੰਮਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ।

ਮੋਬਾਇਲ ਗੁੰਮ ਹੋਣ ਤੇ ਤਰੰਤ ਸਿ਼ਕਾਇਤਦਰਜ ਕਰਵਾਈ ਜਾਵੇ : ਰਵਜੋਤ ਗਰੇਵਾਲ

ਐਸ. ਐਸ. ਪੀ. ਸੰਗਰੂਰ ਰਵਜੋਤ ਗਰੇਵਾਲ (Ravjot Grewal) ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀ. ਈ. ਆਈ. ਆਰ. ਪੋਰਟਲ ‘ਤੇ ਆਨ-ਲਾਈਨ ਸਿ਼ਕਾਇਤ ਦਰਜ ਕਰਵਾਉਣ ਜਾਂ ਆਪਣੇ ਨੇੜਲੇ ਪੁਲਸ ਸਾਂਝ ਕੇਂਦਰ ਨਾਲ ਸੰਪਰਕ ਕਰਨ ਤਾਂ ਜੋ ਗੁੰਮਸ਼ੁਦਾ ਮੋਬਾਈਲ ਫੋਨ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਵਾਪਸ ਦਿਵਾਇਆ ਜਾ ਸਕੇ ।

LEAVE A REPLY

Please enter your comment!
Please enter your name here