ਨੌਜਵਾਨ ਨੇ ਦਿਨ ਦਿਹਾੜੇ ਘਰ ਵਿਚ ਵੜ ਕੇ ਕੀਤੀ ਗੋਲੀਬਾਰੀ

0
36
Firring

ਸ੍ਰੀ ਗੋਇੰਦਵਾਲ ਸਾਹਿਬ, 13 ਜੁਲਾਈ 2026 : ਪੰਜਾਬ ਦੇ ਸ੍ਰੀ ਗੋਇੰਦਵਾਲ ਸਾਹਿਬ (Sri Goindwal Sahib) ਦੇ ਪਿੰਡ ਮਥਰੇਵਾਲ ਵਿਖੇ ਇਕ ਨੌਜਵਾਨ ਵਲੋਂ ਘਰ ਅੰਦਰ ਵੜ ਕੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਜਾਂਚ

ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪਿੰਡ ਮਥਰੇਵਾਲ (Village Mathrewal) ਵਿਖੇ ਕਥਿਤ ਤੌਰ ’ਤੇ ਇਕ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ (Case registered) ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਜਾਣਕਾਰੀ ਦਿੱਤੀ ਸਿ਼ਕਾਇਤਕਰਤਾ ਨੇ ਪੁਲਸ ਨੂੰ

ਸਿ਼ਕਾਇਤਕਰਤਾ (Complainant) ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਥਰੇਵਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸਵੇਰੇ ਕਰੀਬ ਦਸ ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਕਿ ਇਸੇ ਦੌਰਾਨ ਲਵਜੀਤ ਸਿੰਘ ਲੱਬੀ ਪੁੱਤਰ ਮੇਜਰ ਸਿੰਘ ਵਾਸੀ ਮਥਰੇਵਾਲ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋਇਆ ਅਤੇ ਆਉਂਦਿਆਂ ਹੀ ਹਵਾਈ ਫਾਇਰ ਕੀਤਾ । ਬਾਅਦ ਵਿਚ ਉਹ ਗਾਲੀ ਗਲੋਚ ਕਰਨ ਲੱਗਾ ਤੇ ਮੁੜ ਸਿੱਧੀ ਗੋਲੀ ਉਸ ਵੱਲ ਚਲਾਈ, ਜਿਸ ਤੋਂ ਉਹ ਵਾਲ ਵਾਲ ਬਚਿਆ । ਉਸਨੇ ਰਸੋਈ ਦੇ ਸ਼ੀਸ਼ੇ ਵਾਲਾ ਦਰਵਾਜਾ ਵੀ ਤੋੜ ਦਿੱਤਾ ।

ਪੁਲਸ ਨੇ ਮੌਕੇ ‘ਤੇ ਦੋ ਖੋਲ ਵੀ ਕੀਤੇ ਹਨ ਬਰਾਮਦ

ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. (A. S. I.) ਨਿਸ਼ਾਨ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਦੇ ਬਿਆਨਾਂ ’ਤੇ ਲਵਜੀਤ ਸਿੰਘ ਲੱਬੀ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਮੌਕੇ ਤੋਂ 30 ਬੋਰ ਦੇ ਦੋ ਖੋਲ੍ਹ ਵੀ ਬਰਾਮਦ ਹੋਏ ਹਨ ।

LEAVE A REPLY

Please enter your comment!
Please enter your name here