ਪੰਜਾਬ ਪੁਲਸ ਦੀ ਗੈਂਗਸਟਰਾਂ ‘ਤੇ ਵਾਰ ਮੁਹਿੰਮ 173ਵੇਂ ਦਿਨ ਵਿਚ ਦਾਖਲ

0
28
Checking

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 173ਵੇਂ ਦਿਨ ਵਿਚ ਦਾਖਲ ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਮੁਹਿੰਮ ਦੌਰਾਨ ਕੀਤੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 173ਵੇਂ ਦਿਨ ਪੰਜਾਬ ਸੂਬੇ ਭਰ ਵਿਚ ਗੈਂਗਸਟਰ (Gangster) ਸਾਥੀਆਂ ਦੇ 1,074 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ । ਪੁਲਸ ਮੁਤਾਬਕ ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ 911 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਛੇ ਹਥਿਆਰ ਬਰਾਮਦ ਕੀਤੇ, ਇਸ ਦੇ ਨਾਲ ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 47,685 ਹੋ ਗਈ ਹੈ ।

ਅਪ੍ਰੇਸ਼ਨ ਦੌਰਾਨ ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਪੁਲਸ ਮੁਤਾਬਕ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ । ਆਪਰੇਸ਼ਨ ਦੌਰਾਨ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ (Arrested) ਕੀਤਾ ਗਿਆ । ਜਨਤਾ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੀ ਹੈ, ਇਸਦੇ ਨਾਲ ਹੀ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 69 ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਦੌਰਾਨ ਪੰਜਾਬ ਪੁਲਸ ਨੇ ਆਪਣੀ ‘ਯੁੱਧ ਨਸਿ਼ਆਂ ਵਿਰੁੱਧ’ (War on drugs) ਮੁਹਿੰਮ ਦੇ 498ਵੇਂ ਦਿਨ ਨਸਿ਼ਆਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ, ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਦੇ ਕਬਜ਼ੇ ਵਿਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 5,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਪਿਛਲੇ 498 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 73,505 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਉਤਸ਼ਾਹਿਤ ਕੀਤਾ ।

LEAVE A REPLY

Please enter your comment!
Please enter your name here