ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ ਸ਼ਲਾਘਾਯੋਗ

0
30
Scholarship

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ (Scholarship Campaign) ਦੇ ਸ਼ਲਾਘਾਯੋਗ ਨਤੀਜੇ ਆ ਰਹੇ ਹਨ ।

ਰੰਗਲਾ ਪੰਜਾਬ ਮਿਸ਼ਨ ਤਹਿਤ ਕਿੰਨੇ ਵਿਦਿਆਰਥੀਆਂ ਲਈ ਕੀਤੀ ਗਈ ਸਕਾਲਰਸਿ਼ਪ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 2.7 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 271 ਕਰੋੜ ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ (Punjab Government) ਸਿੱਖਿਆ ਨੂੰ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਮੰਨਦੀ ਹੈ । ਇਸ ਰਕਮ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿਚ ਮਦਦ ਮਿਲੇਗੀ ।

ਸਕਾਲਰਸਿ਼ਪ ਵਰਗੀਆਂ ਯੋਜਨਾਵਾਂ ਦਿੰਦਿੀਆਂ ਸੁਪਨਿਆਂ ਨੂੰ ਨਵੀਂ ਉਡਾਣ

ਇਹ ਸਕੀਮ ਸਿਰਫ਼ ਇੱਕ ਵਿੱਤੀ ਸਹਾਇਤਾ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਬਰਾਬਰੀ ਵੱਲ ਇੱਕ ਮਜ਼ਬੂਤ ਕਦਮ ਹੈ. ਅਕਸਰ ਆਰਥਿਕ ਤੰਗੀ ਕਾਰਨ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿਚਕਾਰ ਛੱਡਣੀ ਪੈਂਦੀ ਹੈ ਪਰ ਇਸ ਤਰ੍ਹਾਂ ਦੀਆਂ ਸਕਾਲਰਸਿ਼ਪ ਯੋਜਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੰਦੀਆਂ ਹਨ । ਸਰਕਾਰ ਵੱਲੋਂ ਸਿੱਖਿਆ ਲਈ ਦਿੱਤਾ ਗਿਆ ਇਹ ਸਹਿਯੋਗ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ‘ਚ ਅਹਿਮ ਭੂਮਿਕਾ ਨਿਭਾਏਗਾ ।

ਵੱਖ-ਵੱਖ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਦੂਰਅੰਦੇਸੀ ਫ਼ੈਸਲਾ

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਪ੍ਰੀਖਿਆਵਾਂ ਅਤੇ ਨੀਟ, ਜੇ. ਈ. ਈ., ਕਾਮਨ ਲਾਅ ਐਡਮਿਸ਼ਨ ਟੈਸਟ (ਸੀ. ਐੱਲ. ਏ. ਟੀ.) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ. ਆਈ. ਐਫ. ਟੀ.) ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਮੁਹੱਈਆ ਕਰਵਾਉਣਾ ਵੀ ਇੱਕ ਦੂਰਅੰਦੇਸ਼ੀ ਫੈਸਲਾ ਹੈ, ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੀ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਅਤੇ ਕਰੀਅਰ ਖੇਤਰਾਂ ਵਿਚ ਅੱਗੇ ਵਧਣ ਦਾ ਮੌਕਾ ਮਿਲੇਗਾ ।

ਸਕਾਲਰਸਿ਼ਪ ਦਾ ਲਾਭ ਦੇਣਾ ਸਰਕਾਰ ਦੇ ਵਾਅਦਿਆਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਵਿੱਤੀ ਸਾਲ 2025-26 ਲਈ 196 ਕਰੋੜ ਦੀ ਰਕਮ ਜਾਰੀ ਕਰਕੇ 1.65 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸਿ਼ਪ ਦਾ ਲਾਭ ਦੇਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਚਨਬੱਧ ਹੈ । ਇਹ ਸਹਾਇਤਾ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇ ਰਹੀ ਹੈ ।

ਨੌਜ਼ਵਾਨਾਂ ਲਈ ਉਮੀਦ ਦੀ ਕਿਰਨ ਹੈ ਅਨੁਸੂਚਿਤ ਜਾਤੀ ਸਕਾਲਰਸਿ਼ਪ ਸਕੀਮ

ਅਨੁਸੂਚਿਤ ਜਾਤੀ ਸਕਾਲਰਸਿ਼ਪ ਸਕੀਮ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਕਿਰਨ ਹੈ। ਇਹ ਯੋਜਨਾ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ, ਸਗੋਂ ਸਮਾਜ ਵਿਚ ਬਰਾਬਰੀ ਅਤੇ ਸਸ਼ਕਤੀਕਰਨ ਦੀ ਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ, ਜਦੋਂ ਹਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲਣਗੇ ਤਾਂ ਹੀ ਇੱਕ ਮਜ਼ਬੂਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸੰਭਵ ਹੋਵੇਗੀ । ਪੰਜਾਬ ਸਰਕਾਰ ਦੀ ਇਹ ਪਹਿਲ ਸ਼ਲਾਘਾਯੋਗ ਹੈ । ਸਿੱਖਿਆ ਦੇ ਖੇਤਰ ‘ਚ ਕੀਤੇ ਜਾ ਰਹੇ ਅਜਿਹੇ ਨਿਵੇਸ਼ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਗੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹਕੀਕਤ ‘ਚ ਬਦਲਣ ਵਿੱਚ ਅਹਿਮ ਯੋਗਦਾਨ ਪਾਉਣਗੇ ।

LEAVE A REPLY

Please enter your comment!
Please enter your name here