ਹਰਿਆਣਾ, 15 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਰੇਵਾੜੀ ਤੋਂ ਕੋਸਲੀ ਜਾ ਰਹੀ ਇਕ ਬਸ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਇਕ ਯਾਤਰੀ ਦੀ ਮੌਤ (Death) ਤੇ ਕਈ ਜਖਮੀ ਹੋ ਗਏ ਹਨ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਵਿਖੇ ਰੇਵਾੜੀ ਤੋਂ ਕੋਸਲੀ ਜਾ ਰਹੀ ਜੋ ਬੱਸ ਦਰੱਖਤ ਨਾਲ ਟਕਰਾ ਕੇ ਸੜਕ ਹਾਦਸੇ (Road accidents) ਦਾ ਸਿ਼ਕਾਰ ਹੋ ਗਈ ਹੈ ਦੇ ਚਲਦਿਆਂ ਬਸ ਵਿਚ ਸਵਾਰ ਜਿਸ ਯਾਤਰੀ ਦੀ ਮੌਤ ਹੋ ਗਈ ਹੈ ਦੀ ਪਛਾਣ 87 ਸਾਲਾ ਦੀਪਚੰਦ ਦੇ ਤੌਰ ‘ਤੇ ਹੋਈ ਹੈ । ਜਦੋਂ ਕਿ ਵੱਡੀ ਗਿਣਤੀ ਵਿਚ ਬਸ ਵਿਚ ਸਵਾਰ ਯਾਤਰੀ ਜਖਮੀ (Passenger injured) ਵੀ ਹੋ ਗਏ ਹਨ ।
ਪੁਲਸ ਕਰ ਰਹੀ ਹੈ ਹਾਦਸੇ ਦੇ ਕਾਰਨਾਂ ਦੀ ਜਾਂਚ
ਬਸ ਦੇ ਦੁਰਘਟਨਾਗ੍ਰਸਤ ਹੋਣ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ । ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਕੋਸਲੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ । ਬੱਸ ਵਿੱਚ ਲਗਭਗ 30 ਯਾਤਰੀ ਸਵਾਰ ਸਨ । ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ।









