ਅਕਾਲੀ ਆਗੂ ‘ਤੇ ਗੋਲੀ ਚਲਾਉਣ ਵਾਲਾ ਐਨਕਾਊਂਟਰ ਦੌਰਾਨ ਹੋਇਆ ਜਖਮੀ

0
31
encounter

ਬੁਢਲਾਡਾ, 17 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਅਧੀਨ ਆਉਂਦੀ ਸ਼ਹਿਰ ਬਰੇਟਾ ਵਿਖੇ ਅਕਾਲੀ ਆਗੂ ‘ਜਖਮੀ ਤੇ ਗੋਲੀ ਚਲਾਉਣ ਵਾਲਾ ਵਿਅਕਤੀ ਐਨਕਾਊਂਟਰ ਦੌਰਾਨ ਜਖਮੀ (Injured) ਹੋ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਜਿਸ ਅਕਾਲੀ ਆਗੂ ਬਲਵੀਰ ਸਿੰਘ ਜਵੰਦਾ ਤੇ ਘਰ ਜਾਂਦੇ ਵੇਲੇ ਸ਼ਾਮ ਸਮੇਂ ਗੋਲੀ ਚਲਾ ਕੇ ਉਸਨੂੰ ਜਖਮੀ ਕਰ ਦਿਤਾ ਗਿਆ ਸੀ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਦਾ ਅੱਜ ਪੰਜਾਬ ਪੁਲਸ ਵਲੋਂ ਐਨਕਾਊਂਟਰ (Encounter) ਕਰ ਦਿੱਤਾ ਗਿਆ, ਜਿਸ ਦੌਰਾਨ ਉਹ ਗੰਭੀਰ ਜਖਮੀ ਹੋ ਗਿਆ ਹੈ ਤੇ ਉਸਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਦੀ ਪਛਾਣ ਗੁਰਮੀਤ ਸਿੰਘ ਉਰਫ ਮੀਤਾ (Gurmeet Singh alias Mita) ਦੇ ਤੌਰ ‘ਤੇ ਹੋਈ ਹੈ ।

ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਨੇ

ਬੁਢਾਲਾਡਾ ਦੇ ਡੀ. ਐਸ. ਪੀ. (D. S. P.) ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ 13 ਜੁਲਾਈ ਦੀ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਬਰੇਟਾ ਦੀ ਅਨਾਜ ਮੰਡੀ ਵਿੱਚ ਆਪਣੀ ਆੜ੍ਹਤ ਦੀ ਦੁਕਾਨ ਤੋਂ ਆਪਣੇ ਪਿੰਡ ਕੁਲਰੀਆਂ ਜਾਣ ਦੀ ਤਿਆਰੀ ਕਰ ਰਹੇ ਦਲਵੀਰ ਸਿੰਘ ਉਰਫ਼ ਕਾਲਾ ਜਵੰਧਾ ‘ਤੇ ਫਾਇਰ ਕੀਤਾ ਗਿਆ ਸੀ, ਜੋ ਉਸ ਦੇ ਪੇਟ ਵਿੱਚ ਲੱਗਿਆ । ਇਸ ਮਾਮਲੇ ਵਿੱਚ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਚਾਰ ਮੁਲਜ਼ਮਾਂ ਵਿੱਚੋਂ ਗੁਰਮੀਤ ਸਿੰਘ ਉਰਫ਼ ਮੀਤਾ ਨੂੰ ਅੱਜ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ । ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਬਾਕੀ ਮੁਲਜਮਾਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

LEAVE A REPLY

Please enter your comment!
Please enter your name here