ਪੰਜਾਬੀ ਟਰੱਕ ਡਰਾਈਵਰ ਦੀ ਕੈਨੇਡਾ ਵਿਖੇ ਹੋਈ ਸੜਕ ਹਾਦਸੇ ਵਿਚ ਮੌਤ

0
26
Canada Dies

ਸਮਾਣਾ, 18 ਜੁਲਾਈ 2026 : ਪੰਜਾਬ ਦੇ ਜਿਲਾ ਪਟਿਆਲਾ (District Patiala) ਅਧੀਨ ਆਉਂਦੇ ਸ਼ਹਿਰ ਸਮਾਣਾ ਦੇ ਪਿੰਡ ਫਤਿਹਪੁਰ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ (Death) ਹੋ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਸਮਾਣਾ ਦੇ ਨੇੜਲੇ ਪਿੰਡ ਫਤਿਹਪਰ (Village Fatehpar) ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਦੀ ਕੈਨੇਡਾ (Canada) ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਨੌਜਵਾਨ ਦੀ ਪਛਾਣ ਬਿਕਰਮਜੀਤ ਸਿੰਘ (Bikramjit Singh) ਦੇ ਤੌਰ ‘ਤੇ ਹੋਈ ਹੈ ।

ਕਦੋਂ ਗਿਆ ਸੀ ਨੌਜਵਾਨ ਕੈਨੇਡਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਅੱਜ ਤੋਂ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਉਥੇ ਉਹ ਆਪਣੀ ਪਤਨੀ ਨਾਲ ਰਹਿੰਦਾ ਸੀ ਤੇ ਟਰਾਲਾ ਚਲਾਉਂਦਾ ਸੀ ਪਰ ਬੀਤੇ ਦਿਨ ਜਦੋਂ ਉਹ ਟਰਾਲਾ ਲੈ ਕੇ ਅਮਰੀਕਾ ਜਾ ਰਿਹਾ ਸੀ ਤਾਂ ਇੱਥੇ ਵਾਪਰੇ ਸੜਕ ਹਾਦਸੇ (Road accidents) ’ਚ ਉਸ ਦੀ ਮੌਤ ਹੋ ਗਈ ਹੈ । ਪਰਿਵਾਰ ਨੇ ਮੰਗ ਕੀਤੀ ਹੈ ਕਿ ਬਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ ।

LEAVE A REPLY

Please enter your comment!
Please enter your name here