ਹੁੰਮਸ ਭਰੀ ਗਰਮੀ ਤੋਂ ਮਿਲ ਸਕਦੀ ਹੈ ਆਉਣ ਵਾਲੇ ਦਿਨਾਂ ਵਿਚ ਰਾਹਤ

0
29
Weather

ਚੰਡੀਗੜ੍ਹ, 18 ਜੁਲਾਈ 2026 : ਪੰਜਾਬ ਅਤੇ ਚੰਡੀਗੜ੍ਹ (Punjab and Chandigarh) ਵਿਚ ਅੱਤ ਦੀ ਹੁੰਮਸ ਭਰੀ ਪੈ ਰਹੀ ਗਰਮੀ ਤੋਂ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਨਾਲ ਕੁੱਝ ਰਾਹਤ ਮਿਲਣ ਦੀ ਉਮੀਦ ਹੈ ।

ਕੀ ਦੱਸਿਆ ਮੌਸਮ ਵਿਭਾਗ ਨੇ

ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਅਨੁਸਾਰ 20 ਜੁਲਾਈ ਤੋਂ ਅੱਤ ਦੀ ਹੁੰਮਸ ਭਰੀ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੇ ਹਾਲਾਤ ਬਦਲਣਗੇ । ਹਾਲਾਂਕਿ ਅੱਜ ਵੀ ਗਰਮੀ ਅਤੇ ਹੁੰਮਸ ਦਾ ਅਸਰ ਬਣਿਆ ਰਹੇਗਾ ਪਰ 20 ਤੋਂ 22 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ਲਈ ‘ਯੈਲੋ ਅਲਰਟ`(Yellow Alert) ਜਾਰੀ ਕੀਤਾ ਗਿਆ ਹੈ ।

ਕਿੰਨਾ ਤਾਪਮਾਨ ਦਰਜ ਕੀਤਾ ਗਿਆ ਚੰਡੀਗੜ੍ਹ ਸ਼ਹਿਰ ਵਿਚ

ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਾ ਪੈਣ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਵਧ ਗਈ । ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ (Temperature) 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.5 ਡਿਗਰੀ ਵੱਧ ਸੀ, ਜਦੋਂ ਕਿ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਰਿਹਾ । ਨਮੀ ਦਾ ਪੱਧਰ 83 ਫੀਸਦੀ ਤੱਕ ਪਹੁੰਚਣ ਕਾਰਨ ਲੋਕਾਂ ਨੂੰ ਦਿਨ ਭਰ ਗੁਮਸ-ਭਰੇ ਮੌਸਮ ਦਾ ਸਾਹਮਣਾ ਕਰਨਾ ਪਿਆ ।

ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ । 19 ਜੁਲਾਈ ਨੂੰ ਬੱਦਲਵਾਈ ਦੇ ਨਾਲ-ਨਾਲ ਗਰਜ-ਚਮਕ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿ ਸਕਦਾ ਹੈ ।

ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਵੀ ਪੰਜਾਬ ਵਿਚ ਨਹੀਂ ਮਿਲੀ ਕੋਈ ਰਾਹਤ

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਪਰ ਇਸ ਨਾਲ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ । ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਰਿਹਾ । ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿਖੇ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

20 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ । 21 ਜੁਲਾਈ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਡਿੱਗ ਕੇ 30 ਡਿਗਰੀ ਸੈਲਸੀਅਸ ਤੱਕ ਆ ਸਕਦਾ ਹੈ। 22 ਜੁਲਾਈ ਨੂੰ ਵੀ ਅਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

ਦੱਖਣੀ ਪੰਜਾਬ ਦੇ ਇਲਾਕਿਆਂ ਵਿਚ ਪੈ ਸਕਦੀ ਹੈ ਜਿਆਦਾ ਅਤੇ ਹੁੰਮਸ ਭਰੀ ਗਰਮੀ

ਮੌਸਮ ਵਿਭਾਗ ਨੇ ਅੱਜ ਦੱਖਣੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਹੁਤ ਜਿ਼ਆਦਾ ਗਰਮੀ ਅਤੇ ਹੁੰਮਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ । ਇਸ ਦੇ ਨਾਲ ਹੀ, 20 ਤੋਂ 22 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ `ਯੈਲੋ ਅਲਰਟ` ਜਾਰੀ ਕੀਤਾ ਗਿਆ ਹੈ । ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਬਾਰੇ ਤਾਜ਼ਾ ਜਾਣਕਾਰੀ `ਤੇ ਨਜ਼ਰ ਰੱਖਣ ਅਤੇ ਖਰਾਬ ਮੌਸਮ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ।

LEAVE A REPLY

Please enter your comment!
Please enter your name here