ਐਨ. ਸੀ. ਬੀ. ਨੇ ਕੀਤੀ ਉਚ-ਗੁਣਵੱਤਾ ਵਾਲੀ ਹੈਰੋਇਨ ਜਬਤ

0
40
heroin

ਜੰਮੂ, 18 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਪੁੰਛ ਵਿਚ ਸਰਹੱਦ ਪਾਰ ਤੋਂ ਤਸਕਰੀ ਕਰਕੇ ਲਿਆਂਦੀ ਗਈ ਉਚ-ਗੁਣਵੱਤਾ ਵਾਲੀ ਹੈਰੋਇਨ (Heroin) ਬਰਾਮਦ ਕੀਤੀ ਹੈ ।

ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਕੰਟਰੋਲ ਰੇਖਾ (ਐਲ. ਓ. ਸੀ.) ‘ਤੇ ਨਸ਼ੀਲੇ ਪਦਾਰਥਾਂ (Drugs) ਦੀ ਸਭ ਤੋਂ ਵੱਡੀ ਬਰਾਮਦਗੀ ਵਿੱਚੋਂ ਇੱਕ ਕਾਰਵਾਈ ਕਰਦਿਆਂ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (Narcotics Control Bureau) ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਸਰਹੱਦ ਪਾਰੋਂ ਤਸਕਰੀ ਕਰਕੇ ਲਿਆਂਦੀ ਗਈ ਪੰਜ ਕਿਲੋਗ੍ਰਾਮ ਉੱਚ-ਗੁਣਵੱਤਾ ਵਾਲੀ ਹੈਰੋਇਨ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਜ਼ਬਤੀ ਐਲ. ਓ. ਸੀ. ਦੇ ਨੇੜੇ ਹਵੇਲੀ ਤਹਿਸੀਲ ਦੇ ਅਗਲੇ ਪਿੰਡ ਕੋਸਲਿਆਨ ਵਿੱਚ ਬਹੁਤ ਹੀ ਸਾਵਧਾਨੀ ਨਾਲ ਯੋਜਨਾ ਬਣਾ ਕੇ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਕੀਤੀ ਗਈ ।

ਕਿੰਨੀ ਕੀਮਤ ਦੀ ਹੈ ਇਹ ਹੈਰੋਇਨ

ਸਰਹੱਦ ਪਾਰੋਂ ਤਸਕਰੀ ਕਰਕੇ ਲਿਆਂਦੀ ਗਈ ਇਸ ਹੈਰੋਇਨ ਨੂੰ ਇੱਕ ਸੰਗਠਿਤ ਸਰਹੱਦ-ਪਾਰ ਨਸ਼ਾ ਨੈੱਟਵਰਕ ਰਾਹੀਂ ਦੇਸ਼ ਦੇ ਅੰਦਰੂਨੀ ਹਿੱਸਿਆਂ ਵਿੱਚ ਪਹੁੰਚਾਇਆ ਜਾਣਾ ਸੀ । ਅਧਿਕਾਰੀਆਂ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਅਨੁਮਾਨਿਤ ਕੀਮਤ 25 ਕਰੋੜ ਰੁਪਏ ਤੋਂ ਵੱਧ ਹੈ । ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਸਰਹੱਦੀ ਜਿ਼ਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਇਹ ਸਭ ਤੋਂ ਵੱਡੀ ਬਰਾਮਦਗੀ ਵਿੱਚੋਂ ਇੱਕ ਹੈ ।

LEAVE A REPLY

Please enter your comment!
Please enter your name here